Ludhiana Accident News: ਕਾਰ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ
ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ
Ludhiana Accident News: ਲੁਧਿਆਣਾ ਵਿੱਚ ਇੱਕ ਕਾਰ ਨੇ ਸੜਕ ਪਾਰ ਕਰ ਰਹੀ ਇੱਕ ਬਜ਼ੁਰਗ ਔਰਤ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਔਰਤ ਲਗਭਗ 10 ਫੁੱਟ ਦੂਰ ਡਿੱਗ ਪਈ। ਗੰਭੀਰ ਹਾਲਤ ਵਿੱਚ ਔਰਤ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸਦੀ ਮੌਤ ਹੋ ਗਈ।
ਮ੍ਰਿਤਕ ਔਰਤ ਦਾ ਨਾਮ ਮੁਖ਼ਤਿਆਰ ਕੌਰ ਹੈ। ਘਟਨਾ ਤੋਂ ਬਾਅਦ, ਕਾਰ ਚਾਲਕ ਨੂੰ ਪੁਲਿਸ ਨੇ ਫੜ ਲਿਆ ਹੈ। ਔਰਤ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਰਿਸ਼ਤੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਮਾਤਾ ਅਯਾਲੀ ਚੌਕ ਨੇੜੇ ਸੜਕ ਪਾਰ ਕਰ ਰਹੀ ਸੀ ਜਦੋਂ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਮ੍ਰਿਤਕਾ ਦੇ ਪੁੱਤਰ ਹਰਪ੍ਰੀਤ ਸਿੰਘ ਰਾਜਾ ਨੇ ਕਿਹਾ ਕਿ ਮੇਰੇ ਪੁੱਤਰ ਨੇ ਮੈਨੂੰ ਫ਼ੋਨ ਕਰ ਕੇ ਦੱਸਿਆ ਕਿ ਮੇਰੀ ਦਾਦੀ ਦਾ ਐਕਸੀਡੈਟ ਹੋਇਆ ਹੈ। ਮਾਂ ਦੀ ਉਮਰ ਲਗਭਗ 60 ਸਾਲ ਹੈ। ਮੈਨੂੰ ਅਜੇ ਵੀ ਨਹੀਂ ਪਤਾ ਕਿ ਹਾਦਸੇ ਦਾ ਮੁੱਖ ਕਾਰਨ ਕੀ ਹੈ। ਫਿਲਹਾਲ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।