Punjab School Time Change : ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, 1 ਅਪ੍ਰੈਲ ਤੋਂ ਸਵੇਰੇ 8 ਵਜੇ ਲੱਗਣਗੇ ਸਕੂਲ
Punjab School Time Change : ਗਰਮੀ ਦੇ ਮੱਦੇਨਜ਼ਰ ਸਤੰਬਰ ਤੱਕ ਜਾਰੀ ਰਹਿਣਗੇ ਹੁਕਮ
Changed timings of all schools in Punjab News in punjabi : ਪੰਜਾਬ ਦੇ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। 1 ਅਪ੍ਰੈਲ ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਜਾ ਰਿਹਾ ਹੈ।
ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
ਇਥੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਅੱਜ ਸੂਬੇ ਦੇ ਸਕੂਲਾਂ 'ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸੀਐਮ ਭਗਵੰਤ ਮਾਨ ਅੱਜ ਧੂਰੀ ਦੇ ਸਕੂਲਾਂ ਦਾ ਦੌਰਾ ਕਰਨਗੇ। ਮੰਤਰੀ ਹਰਜੋਤ ਬੈਂਸ ਮੋਹਾਲੀ ਦੇ ਸਕੂਲਾਂ ਦਾ ਦੌਰਾ ਕਰਨਗੇ। ਸੈਸ਼ਨ 2024-25 ਦੇ ਸਾਲਾਨਾ ਨਤੀਜਿਆਂ ਦਾ ਐਲਾਨ ਹੋਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।