14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਪੰਜਾਬ ਵਿਚ ਅੱਜ ਕਣਕ ਦੀ ਖ਼ਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ
ਚੰਡੀਗੜ੍ਹ•, 28 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਅੱਜ ਕਣਕ ਦੀ ਖ਼ਰੀਦ ਦੇ 14ਵੇਂ ਦਿਨ 658211 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 655273 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 2938 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 77877 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 49628 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6165203 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 5.22 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ।