ਪੰਜਾਬ ਸਰਕਾਰ ਵਲੋਂ 1 ਮਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ
ਇਸ ਦਿਨ ਸਾਰੇ ਬੈਂਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।
Holiday
ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਦਿਹਾੜੇ ਮੌਕੇ ਮਤਲਬ ਪਹਿਲੀ ਮਈ 2021 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਬੈਂਕ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ’ਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਦੇ 400 ਸਾਲਾ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 01-05-2021 ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ’ਚ ਗਜ਼ਟਿਡ ਛੁੱਟੀ ਐਲਾਨ ਕੀਤੀ ਜਾਂਦੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਦੀ ਵਿਦਿਅਕ ਅਧੀਨ ਵੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।