ਅੰਮ੍ਰਿਤਸਰ 'ਚ BSF ਨੇ ਪਾਕਿਸਤਾਨ ਤੋਂ ਭਾਰਤੀ ਖੇਤਰ 'ਚ ਦਾਖਲ ਹੋਇਆ ਡਰੋਨ ਕੀਤਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਲਈ ਜਾ ਰਹੀ ਤਲਾਸ਼ੀ

photo

 

ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਦੀ ਇੱਕ ਹੋਰ ਨਾਪਾਕ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਵੀਰਵਾਰ ਰਾਤ ਕਰੀਬ 1.15 ਵਜੇ ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਧਨੋ ਕਲਾਂ ਵਿੱਚ ਕੁਝ ਅਜੀਬ ਹਰਕਤ ਮਹਿਸੂਸ ਕੀਤੀ।

 

 

ਸਰਹੱਦ 'ਤੇ ਤਾਇਨਾਤ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਚ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ। ਬੀਐਸਐਫ ਦੇ ਅਨੁਸਾਰ, ਜਵਾਨਾਂ ਨੇ ਉਸ 'ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਹੇਠਾਂ ਸੁੱਟ ਦਿੱਤਾ।

ਇਸ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਵੀ ਤੁਰੰਤ ਇਸ ਦੀ ਸੂਚਨਾ ਦਿੱਤੀ ਗਈ। ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਸਵੇਰੇ ਕਰੀਬ 6.15 ਵਜੇ ਚੀਨ ਦਾ ਬਣਿਆ ਕਵਾਡਕਾਪਟਰ ਮਿਲਿਆ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਡਰੋਨ ਆਪਣੇ ਨਾਲ ਹਥਿਆਰ ਜਾਂ ਡਰੱਗ ਲੈ ਕੇ ਆਇਆ ਹੈ ਜਾਂ ਨਹੀਂ।