Tragic accident in Mohali
ਮੁਹਾਲੀ : ਮੁਹਾਲੀ ਦੇ ਏਅਰਪੋਰਟ ਰੋਡ 'ਤੇ ਦੇਰ ਰਾਤ ਇਕ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਕਾਰ ਦੀ ਰਫਤਾਰ ਜ਼ਿਆਦਾ ਸੀ ਤੇ ਕਾਰ ਬੇਕਾਬੂ ਹੋ ਕੇ ਹੋ ਕੇ ਪੁਲ ਤੋਂ ਹੇਠਾਂ ਜਾ ਡਿੱਗੀ।
ਹਾਦਸੇ ਸਮੇਂ ਗੱਡੀ ਵਿੱਚ ਤਿੰਨ ਨੌਜਵਾਨ ਸਵਾਰ ਸਨ। ਜਿਹਨਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਦੋ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋ ਗਏ। ਜ਼ਖਮੀ ਨੌਜਵਾਨਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਪਹੁੰਚ ਗਈ।