ਟਰਾਲੇ ਦੀ ਲਪੇਟ 'ਚ ਆਉਣ ਨਾਲ 16 ਸਾਲਾ ਵਿਦਿਆਰਥਣ ਦੀ ਮੌਤ, ਦੋਸ਼ੀ ਡਰਾਈਵਰ ਗ੍ਰਿਫ਼ਤਾਰ
ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
A 16-year-old student died after being hit by a trolley, the accused driver was arrested
ਸਾਹਨੇਵਾਲ - ਥਾਣਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਨੇੜੇ ਟੈਂਕਰ ਦੀ ਲਪੇਟ 'ਚ ਆਉਣ ਨਾਲ 16 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ। ਲੜਕੀ ਆਪਣੇ ਸਾਈਕਲ 'ਤੇ ਸਕੂਲ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਇਸ ਘਟਨਾ ਬਾਰੇ ਲੜਕੀ ਦੇ ਫੁੱਫੜ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 7.30 ਵਜੇ ਦੇ ਕਰੀਬ ਵਾਪਰਿਆ। ਮੌਕੇ 'ਤੇ ਪਹੁੰਚੇ ਤਾਂ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਸੀ।
ਦੂਜੇ ਪਾਸੇ ਨੇੜੇ ਹੀ ਮੋਬਾਈਲ ਦੀ ਦੁਕਾਨ ਚਲਾਉਣ ਵਾਲੇ ਇਕ ਚਸ਼ਮਦੀਦ ਨੇ ਦੱਸਿਆ ਕਿ ਹਾਦਸੇ ਸਮੇਂ ਚੌਕ ਨੇੜੇ ਇਕ ਆਟੋ ਅਤੇ ਇਕ ਮਿੰਨੀ ਬੱਸ ਖੜ੍ਹੀ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਜਦਕਿ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।