ਮਾਤਾ ਵੈਸ਼ਨੋ ਦੇਵੀ ਤੋਂ ਵਾਪਸ ਆ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਮਚ ਗਿਆ ਚੀਖ ਚਿਹਾੜਾ
ਸਾਈਕਲ ਸਵਾਰ ਨੂੰ ਟੱਕਰ ਮਾਰਨ ਤੋਂ ਬਾਅਦ ਪਲਟੀ ਬੱਸ
ਦੋਰਾਹਾ - ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਵਾਪਸ ਜਾ ਰਹੇ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰ ਗਿਆ। ਇਥੇ ਸ਼ਰਧਾਲੂਆਂ ਨਾਲ ਭਰੀ ਇਕ ਟੂਰਿਸਟ ਬੱਸ ਨੇ ਲੁਧਿਆਣਾ-ਦਿੱਲੀ ਕੌਮੀ ਮਾਰਗ ’ਤੇ ਦੋਰਾਹਾ ਨੇੜੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਬਿਹਾਰ ’ਚ ਵੱਡੀ ਵਾਰਦਾਤ, ਇਸ ਸੀਨੀਅਰ ਨੇਤਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਟੱਕਰ ਮਾਰਨ ਤੋਂ ਬਾਅਦ ਬੱਸ ਪਲਟ ਗਈ। ਇਸ ਹਾਦਸੇ ’ਚ ਡਿਊਟੀ ਖ਼ਤਮ ਕਰ ਕੇ ਘਰ ਵਾਪਸ ਪਰਤ ਰਹੇ ਇਕ ਸਾਈਕਲ ਸਵਾਰ ਦੀ ਬੱਸ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਸ ਸਵਾਰ ਕਈ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: ਈਦ ਦੀ ਛੁੱਟੀ ਮਨਾ ਕੇ ਵਾਪਸ ਆਪਣੇ ਕੰਮ 'ਤੇ ਪਰਤ ਰਹੇ ਕਾਮਿਆਂ ਦੀ ਪਲਟੀ ਕਿਸ਼ਤੀ, 11 ਦੀ ਮੌਤ
ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਬੱਸ ਸਵਾਰ ਸ਼ਰਧਾਲੂ ਨੇ ਦੱਸਿਆ ਕਿ ਬੱਸ ਡਰਾਈਵਰ ਦੀ ਅਚਾਨਕ ਅੱਖ ਲੱਗ ਗਈ। ਜਿਸ ਕਾਰਨ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਤੇ ਪਲਟ ਗਈ।
ਰਾਹਗੀਰਾਂ ਨੇ ਤੁਰੰਤ ਹਾਦਸਾਗ੍ਰਸਤ ਬੱਸ ’ਚੋਂ ਸ਼ਰਧਾਲੂਆਂ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਸ਼ਰਧਾਲੂਆਂ ਨੂੰ ਇਲਾਜ ਲਈ ਹਸਪਤਾਲਾਂ ’ਚ ਪਹੁੰਚਾਇਆ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ, ਜੋ ਕਿ ਫੈਕਟਰੀ ਤੋਂ ਰਾਤ ਦੀ ਸ਼ਿਫਟ ਖ਼ਤਮ ਕਰਕੇ, ਘਰ ਵਾਪਸ ਆ ਰਿਹਾ ਸੀ।