Punjab Government Holiday : ਪੰਜਾਬ ਵਿਚ 1 ਮਈ ਨੂੰ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Government Holiday: 1 ਮਈ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ।

Punjab Government Holiday News in punjabi

Punjab Government Holiday News in punjabi : ਪੰਜਾਬ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ: Iraq Same-sex marriage News: ਇਰਾਕ 'ਚ ਸਮਲਿੰਗੀ ਵਿਆਹ ਹੋਇਆ ਅਪਰਾਧ, ਉਲੰਘਣਾ ਕਰਨ 'ਤੇ ਹੋਵੇਗੀ 15 ਸਾਲ ਦੀ ਸਜ਼ਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ ਮਜ਼ਦੂਰ ਦਿਵਸ ਮਨਾਉਣ ਦਾ ਫੈਸਲਾ 1889 ਵਿੱਚ ਲਿਆ ਗਿਆ ਸੀ। ਇਸ ਦਿਨ ਨੂੰ ਮਨਾਉਣ ਦੀ ਯੋਜਨਾ ਅਮਰੀਕਾ ਦੇ ਸ਼ਿਕਾਗੋ 'ਚ ਉਦੋਂ ਸ਼ੁਰੂ ਹੋਈ, ਜਦੋਂ ਮਜ਼ਦੂਰ ਇਕ ਹੋ ਕੇ ਸੜਕਾਂ 'ਤੇ ਆ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

1886 ਤੋਂ ਪਹਿਲਾਂ ਅਮਰੀਕਾ ਵਿਚ ਇਹ ਲਹਿਰ ਸ਼ੁਰੂ ਹੋਈ ਸੀ। ਇਸ ਅੰਦੋਲਨ ਵਿਚ ਅਮਰੀਕੀ ਕਾਮੇ ਸੜਕਾਂ 'ਤੇ ਆ ਗਏ। ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਹੜਤਾਲ ਕੀਤੀ। ਇਸ ਅੰਦੋਲਨ ਦਾ ਕਾਰਨ ਮਜ਼ਦੂਰਾਂ ਦੇ ਕੰਮ ਦੇ ਘੰਟੇ ਸਨ। ਉਸ ਸਮੇਂ ਦੌਰਾਨ ਮਜ਼ਦੂਰ 15-15 ਘੰਟੇ ਕੰਮ ਕਰਦੇ ਸਨ। ਅੰਦੋਲਨ ਦੌਰਾਨ ਪੁਲਿਸ ਨੇ ਮਜ਼ਦੂਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਕਈ ਮਜ਼ਦੂਰਾਂ ਦੀ ਜਾਨ ਚਲੀ ਗਈ। ਸੈਂਕੜੇ ਵਰਕਰ ਜ਼ਖ਼ਮੀ ਹੋ ਗਏ।

(For more Punjabi news apart from Punjab Government Holiday News in punjabi, stay tuned to Rozana Spokesman)