Ludhiana News : ਆਸ਼ੂ ਦੀ ਥਾਂ ਵੜਿੰਗ ਨੂੰ ਟਿਕਟ ਮਿਲਣ 'ਤੇ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana News : ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਰਕਰ ਨਿਰਾਜ਼

Raja Warring

Ludhiana News : ਕਾਂਗਰਸ ਨੇ ਲੁਧਿਆਣਾ ਤੋਂ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਉਤਾਰ ਦਿੱਤਾ ਹੈ। ਲੋਕ ਸਭਾ ਦੀਆਂ ਸੀਟਾਂ ਨੂੰ ਲੈ ਕੇ ਕਾਂਗਰਸ ਦਾ ਅੰਦਰੂਨੀ ਕਲੇਸ਼ ਖ਼ਤਮ ਹੋਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ। ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਭਾਰਤ ਭੂਸ਼ਣ ਆਸ਼ੂ ਦੀ ਥਾਂ ਰਾਜਾ ਵੜਿੰਗ ਨੂੰ ਟਿਕਟ ਮਿਲਣ 'ਤੇ ਕਾਂਗਰਸ ਦਾ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਹੈ।

ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਏ ਜਾਣ 'ਤੇ ਕੁੱਝ ਕਾਂਗਰਸੀ ਵਰਕਰ ਖੁਸ਼ ਦਿਖਾਈ ਦੇ ਰਹੇ ਹਨ ਅਤੇ ਕੁੱਝ ਉਨ੍ਹਾਂ ਦਾ ਵਿਰੋਧ ਕਰਦੇ ਨਜ਼ਰ ਆਏ ਹਨ। ਇਸ ਨਾਲ ਕਾਂਗਰਸ ਦੀਆਂ ਮੁਸ਼ਕਿਲਾਂ ਘੱਟਣ ਦੀ ਬਜਾਏ ਵੱਧ ਸਕਦੀਆਂ ਹਨ। ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਅਤੇ ਵਰਕਰਾਂ ਨੇ ਲੱਡੂ ਵੰਡੇ ਅਤੇ ਭੰਗੜੇ ਪਾਏ। ਉਨ੍ਹਾਂ ਕਿਹਾ ਕਿ ਇਥੋਂ ਵੱਡੇ ਮਾਰਜਨ ਨਾਲ  ਰਾਜਾ ਵੜਿੰਗ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਾਂਗੇ। 

ਜਿੱਥੇ ਇੱਕ ਪਾਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਨੇ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਏ ਜਾਣ 'ਤੇ ਸਮਰਥਨ ਕੀਤਾ ਹੈ , ਓਥੇ ਹੀ ਭਾਰਤ ਭੂਸ਼ਣ ਆਸ਼ੂ ਦੇ ਸਪੋਟਰਾਂ ਨੇ ਬਗਾਵਤੀ ਸੁਰ ਦਿਖਾਏ ਹਨ। ਉਨ੍ਹਾਂ ਕਿਹਾ ਹੈ ਕਿ ਅਸੀਂ ਰਾਜੇ ਵੜਿੰਗ ਦੀ ਸਪੋਰਟ ਨਹੀਂ ਕਰਾਂਗੇ। ਇਸ ਤੋਂ ਪਹਿਲਾਂ ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਕਹਿ ਚੁੱਕੇ ਹਨ ਕਿ ਸਾਨੂੰ ਪੈਰਾਸ਼ੂਟ ਉਮੀਦਵਾਰ ਨਹੀਂ ਚਾਹੀਦਾ। 

ਇਸ ਤੋਂ ਇਲਾਵਾ ਕਾਂਗਰਸ ਵਲੋਂ ਲੁਧਿਆਣਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ BJP ਉਮੀਦਵਾਰ ਰਵਨੀਤ ਬਿੱਟੂ ਵੀ ਆਪਣੇ ਪੁਰਾਣੇ ਸਿਆਸੀ ਸਾਥੀ ਰਾਜਾ ਵੜਿੰਗ 'ਤੇ ਤਿੱਖਾ ਹਮਲਾ ਕਰਦੇ ਦਿਖਾਈ ਦਿੱਤੇ ਹਨ ,ਉਨ੍ਹਾਂ ਨੇ ਤਾਂ ਇਥੋਂ ਤੱਕ ਦਿੱਤਾ ਕਿ  ''ਬਾਹਰੀ ਉਮੀਦਵਾਰ ਰਾਜਾ ਵੜਿੰਗ ਗਰਮੀ ਦੀਆਂ ਛੁੱਟੀਆਂ ਮਨਾਉਣ ਲਈ ਇਥੇ ਆਏ, ਮਨਾ ਕੇ ਚਲੇ ਜਾਣਗੇ।