ਵਿਕਾਸ ਕੰਮਾਂ ਦੇ ਟੈਂਡਰ ਲਾਉਣ ਵਿਚ ਦੇਰੀ ਨਾ ਕੀਤੀ ਜਾਵੇ : ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲ ਸਿਖਿਆ, ਵਾਤਾਵਰਣ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓ. ਪੀ. ਸੋਨੀ ਨੇ ਅੱਜ ਅਪਣੇ ਗ੍ਰਹਿ ਵਿਖੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ...

O.P Sony with others

ਅੰਮ੍ਰਿਤਸਰ,  ਸਕੂਲ ਸਿਖਿਆ, ਵਾਤਾਵਰਣ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਓ. ਪੀ. ਸੋਨੀ ਨੇ ਅੱਜ ਅਪਣੇ ਗ੍ਰਹਿ ਵਿਖੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਯੂਨਿਸ ਕੁਮਾਰ, ਹਲਕਾ ਕੇਂਦਰੀ ਦੇ ਕੌਂਸਲਰਾਂ, ਇੰਪਰੂਵਮੈਂਟ ਟਰੱਸਟ, ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਪੰਜਾਬ ਵਾਟਰ ਤੇ ਸੀਵਰੇਜ ਸਪਲਾਈ ਬੋਰਡ ਦੇ ਅਧਿਕਾਰੀਆਂ ਨਾਲ ਹਲਕਾ ਕੇਂਦਰੀ ਦੇ ਵਾਸੀਆਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ  ਦੇ ਸਬੰਧ ਵਿਚ ਵਿਸਥਾਰਤ ਮੀਟਿੰਗ ਕੀਤੀ।

ਇਸ ਮੀਟਿੰਗ ਦਾ ਮੁੱਖ ਮੰਤਵ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਨੂੰ ਉਨ੍ਹਾਂ ਤਕ ਪਹੁੰਚਾਉਣਾ ਸੀ। ਮੀਟਿੰਗ ਦੌਰਾਨ ਸੋਨੀ ਨੇ ਹਾਜ਼ਰ ਅਧਿਕਾਰੀਆਂ ਨੂੰ ਹੁਕਮ ਦਿਤੇ ਕਿ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ। ਇਸ ਮੀਟਿੰਗ ਵਿਚ ਕੌਂਸਲਰਾਂ ਨੇ ਸਾਫ਼ ਪੀਣ ਵਾਲੇ ਪਾਣੀ ਵਿਚ ਗੰਦਗੀ, ਬਲਾਕ ਸੀਵਰੇਜ ਸਿਸਟਮ ਜਾਂ ਸੀਵਰੇਜ ਦੀ ਗ਼ੈਰਹਾਜ਼ਰੀ, ਰੌਸ਼ਨੀ ਪ੍ਰਬੰਧ ਅਤੇ ਹੋਰ ਮੁੱਦਿਆਂ ਦੀ ਕਮੀ ਦਾ ਪ੍ਰਗਟਾਵਾ ਕੀਤਾ।

ਇਸ ਸਬੰਧੀ ਸੋਨੀ ਨੇ ਦਸਿਆ ਕਿ ਪੰਜਾਬ ਸਰਕਾਰ ਵਿਕਾਸ ਕੰਮਾਂ ਸਬੰਧੀ ਫ਼ੰਡਾਂ ਦੀ ਅਲਾਟਮੈਂਟ ਕਰਦੀ ਹੈ, ਪਰ ਠੇਕੇਦਾਰਾਂ ਵਲੋਂ ਕੰਮ ਦੀ ਮਿਕਦਾਰ ਸਹੀਂ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਤੁਰਤ ਵਿਕਾਸ ਕਾਰਜ ਲਈ ਟੈਂਡਰ ਜਾਰੀ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਟੈਂਡਰ ਵੰਡ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾ ਸਕੇ।