ਜਗਦੀਸ਼ ਭੋਲਾ ਨੂੰ ਪਟਿਆਲਾ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ 'ਚ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ ਜਗਦੀਸ਼ ਭੋਲਾ ਕੋਲੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਮਾਦ ਕੀਤਾ ਗਿਆ ਸੀ।

Jagdish Bhola

 

ਪਟਿਆਲਾ - ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸਾਬਕਾ ਕੌਮਾਂਤਰੀ ਭਲਵਾਨ ਜਗਦੀਸ਼ ਭੋਲਾ ਨੂੰ ਅੱਜ ਪਟਿਆਲਾ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਤਬਦੀਲੀ ਦੋ ਦਿਨ ਪਹਿਲਾਂ ਭੋਲਾ ਕੋਲੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਾਮਦ ਹੋਣ ਮਗਰੋਂ ਕੀਤੀ ਗਈ ਹੈ। ਜਗਦੀਸ਼ ਭੋਲਾ ਦੇ ਦੇਸ਼ ਅਤੇ ਵਿਦੇਸ਼ ਵਿਚ ਰਹਿੰਦੇ ਖ਼ਤਰਨਾਕ ਗੈਂਗਸਟਰਾਂ ਅਤੇ ਹੋਰ ਨਾਮੀ ਅਪਰਾਧੀਆਂ ਨਾਲ ਸਬੰਧ ਹੋਣ ਕਾਰਨ ਜੇਲ੍ਹ ਵਿਚ ਪਹਿਲਾਂ ਹੀ ਉਸ ਪ੍ਰਤੀ ਚੌਕਸੀ ਵਰਤੀ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਇਥੇ ਕੁਝ ਹੀ ਦਿਨ ਪਹਿਲਾਂ ਤਾਇਨਾਤ ਕੀਤੇ ਗਏ ਨਵੇਂ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ ਜਗਦੀਸ਼ ਭੋਲਾ ਕੋਲੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਮਾਦ ਕੀਤਾ ਗਿਆ ਸੀ। ਪਤਾ ਲੱਗਾ ਹੈ ਕਿ ਇਸ ਸਬੰਧੀ ਜੇਲ੍ਹ ਦੇ ਉੱਚ ਅਧਿਕਾਰੀਆਂ ਨੇ ਵੀ ਸੁਪਰਡੈਂਟ ਦੀ ਪਿੱਠ ਥਾਪੜੀ ਹੈ।