ਵਿਧਾਇਕ ਅਮਨ ਅਰੋੜਾ ਨੇ ਕਿਸਾਨਾਂ ਨਾਲ ਮਿਲ ਕੇ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬੀਜਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਅਰਵਿੰਦ ਕੇਜਰੀਵਾਲ ਦੇ ਮਾਡਲ ਤੋਂ ਕਿਸਾਨ ਖੁਸ਼

MLA Aman Arora

 

ਸੁਨਾਮ: ‘ਆਪ’ ਵਿਧਾਇਕ ਅਮਨ ਅਰੋੜਾ ਅੱਜ ਸੁਨਾਮ ਪੁੱਜੇ। ਇਸ ਦੌਰਾਨ ਉਨ੍ਹਾਂ ਪਿੰਡ ਢੱਡਰੀਆਂ ਵਿੱਚ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ। ਉਨ੍ਹਾਂ ਨੇ  ਸੋਸ਼ਲ ਮੀਡੀਆ ਤੇ ਇਸਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀ ਤੇ  ਲਿਖਿਆ ਹੈ ਕਿ ਸੁਨਾਮ ਪਹੁੰਚ ਕੇ ਉਨ੍ਹਾਂ ਨੇ ਕਿਸਾਨਾਂ ਨਾਲ ਸਿੱਧੀ ਬਿਜਾਈ ਸ਼ੁਰੂ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਦਾ ਪੂਰਾ ਸਹਿਯੋਗ ਮਿਲਿਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸ਼ਾਸਨ ਦੇ ਮਾਡਲ ਦੀ ਵੀ ਸ਼ਲਾਘਾ ਕੀਤੀ ਅਤੇ ਹਰੇਕ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਮੁਹੱਈਆ ਕਰਵਾਇਆ।

 

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 

ਸੀਐਮ ਮਾਨ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਨਾ ਸਿਰਫ਼ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਵੇਗੀ, ਸਗੋਂ ਖੇਤੀਬਾੜੀ ਵਿਭਾਗ ਵੀ ਇਸ ਤਕਨੀਕ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਲੋੜੀਂਦਾ ਸਹਿਯੋਗ ਦੇਵੇਗਾ।