Lok Sabha Elections 2024 : ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵੱਖ ਵੱਖ ਪਾਰਟੀਆਂ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਲੋਕ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Lok Sabha Elections 2024 : ਵਿਧਾਇਕ ਬਰਿੰਦਰ ਗੋਇਲ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ਕੀਤੀ ਜੁਆਇਨ 

ਆਮ ਆਦਮੀ ਪਾਰਟੀ ’ਚ ਸ਼ਾਮਿਲ ਹੁੰਦੇ ਹੋਏ ਲੋਕ 

Lok Sabha Elections 2024 : ਲਹਿਰਾ ਦੇ ਮੂਨਕ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਵਿਧਾਇਕ ਬਰਿੰਦਰ ਗੋਇਲ ਦੀ ਅਗਵਾਈ ’ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਦੇ ਮੁਖਤਿਆਰ ਸਿੰਘ ਨੇ ਕਿਹਾ ਹੈ ਕਿ ਅਸੀਂ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸੀ। ਅੱਜ ਸੈਂਕੜੇ ਪਰਿਵਾਰਾਂ ਸਮੇਤ ਵਿਧਾਇਕ ਬਰਿੰਦਰ ਗੋਇਲ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਹਾਂ।  ਉਨ੍ਹਾਂ  ਨੇ ਕਿਹਾ ਕਿ ਜਿੱਥੇ ਵਿਧਾਇਕ ਬਰਿੰਦਰ  ਗੋਇਲ ਜਾਂ ਆਮ ਆਦਮੀ ਪਾਰਟੀ ਜਿੱਥੇ ਵੀ ਸਾਡੀ ਡਿਊਟੀ ਲਾਉਣਗੇ ਉਹ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਵਿਧਾਇਕ ਵਰਿੰਦਰ ਕੁਮਾਰ ਗੋਇਲ ਨੇ ਕਿਹਾ ਅੱਜ ਬੜੀ ਖੁਸ਼ੀ ਦੀ ਗੱਲ ਆ ਕਿ ਸਾਡੇ ’ਚ ਜਸਵਿੰਦਰ ਸਿੰਘ ਵਿਰਕ, ਨਰਿੰਦਰ ਸਿੰਘ, ਭੋਲਾ ਸਿੰਘ ਸੇਖੋ ਤੇ ਮੁਖਤਿਆਰ ਸਿੰਘ ਕੰਬੋਜ ਆਪਣੇ ਸੈਂਕੜੇ ਸਾਥੀਆਂ ਸਮੇਤ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਏ ਹਨ। ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਸਭ ਤੋਂ ਪਹਿਲਾਂ ਮੈਂ ਇਹਨਾਂ ਨੂੰ ਪਾਰਟੀ ’ਚੋਂ ਜੀ ਆਇਆ ਕਹਿੰਦਾ ਹਾਂ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। 
ਆਮ ਆਦਮੀ ਪਾਰਟੀ ਨੂੰ ਇਸ ਪਰਿਵਾਰਾਂ ਦੇ ਆਉਣ ਨਾਲ ਸਾਨੂੰ ਬਹੁਤ ਵੱਡੀ ਮਜ਼ਬੂਤੀ ਮਿਲੇਗੀ। 

(For more news apart from  People left different parties and joined Aam Aadmi Party in Lehra News in Punjabi, stay tuned to Rozana Spokesman)