Punjab News: ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮੌਕੇ ਰਾਹੁਲ ਗਾਂਧੀ ਨੇ ਬਲਕੌਰ ਸਿੰਘ ਨਾਲ ਕੀਤੀ ਮੁਲਾਕਾਤ, ਇਨਸਾਫ ਦਾ ਦਿਤਾ ਭਰੋਸਾ
Punjab News: ਕਿਹਾ- ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਇਆ ਜਾਵੇਗਾ
Rahul Gandhi met with Balkaur Singh News in punjabi: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ: Punjab News: ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ
ਰਾਹੁਲ ਗਾਂਧੀ ਨੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਇਨਸਾਫ਼ ਦਿਵਾਇਆ ਜਾਵੇਗਾ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਵੀ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ 'ਤੇ ਪੂਰਾ ਭਰੋਸਾ ਹੈ, ਕਿਉਂਕਿ ਰਾਹੁਲ ਗਾਂਧੀ ਖੁਦ ਉਸ ਸਥਿਤੀ 'ਚੋਂ ਬਾਹਰ ਆ ਚੁੱਕੇ ਹਨ।
ਇਹ ਵੀ ਪੜ੍ਹੋ: Punjab News: ਮਾਝੇ ‘ਚ ਮਜ਼ਬੂਤ ਹੋਈ ਆਮ ਆਦਮੀ ਪਾਰਟੀ, ਭੁਪਿੰਦਰ ਸਿੰਘ ਸੰਧੂ ਪਾਰਟੀ 'ਚ ਸ਼ਾਮਲ
ਇਸ ਦੇ ਨਾਲ ਹੀ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਪਿੰਡ ਪੱਧਰ 'ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਮੂਸੇਵਾਲਾ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ 'ਚ ਬਣੇ ਸਮਾਰਕ 'ਤੇ ਪੁੱਜੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਮਾਰਕ 'ਤੇ ਪੁੱਜੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ | ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੋਣਾਂ ਚੱਲ ਰਹੀਆਂ ਹਨ।
(For more Punjabi news apart from Rahul Gandhi met with Balkaur Singh News in punjabi, stay tuned to Rozana Spokesman)