ਬਹੁਜਨ ਸਮਾਜ ਪਾਰਟੀ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਬਹੁਜਨ ਸਮਾਜ ਪਾਰਟੀ ਦੀ ਇੱਕ ਮੀਟਿੰਗ ਕੈਪਟਨ ਰਾਮਪਾਲ ਸਿੰਘ ਬੀਜਾ ਇੰਚਾਰਜ ਦੀ ਪ੍ਰਧਾਨਗੀ ਹੇਠ ਮੰਜੀ ਸਾਹਿਬ ਕੋਟਾਂ.......

Captain Rampal Singh Bija With Others

ਬੀਜਾ : ਅੱਜ ਬਹੁਜਨ ਸਮਾਜ ਪਾਰਟੀ ਦੀ ਇੱਕ ਮੀਟਿੰਗ ਕੈਪਟਨ ਰਾਮਪਾਲ ਸਿੰਘ ਬੀਜਾ ਇੰਚਾਰਜ ਦੀ ਪ੍ਰਧਾਨਗੀ ਹੇਠ ਮੰਜੀ ਸਾਹਿਬ ਕੋਟਾਂ ਵਿਖੇ ਹੋਈ ਜਿਸ ਵਿੱਚ ਮੋਦੀ ਸਰਕਾਰ ਵੱਲੋਂ ਕੀਤੇ ਗਏ ਤੇਲ ਕੀਮਤਾਂ ਵਿੱਚ ਭਾਰੀ ਵਾਧੇ ਦੀ ਜੰਮ ਕੇ ਨਿਖੇਧੀ ਕੀਤੀ ਗਈ ਕੈਪਟਨ ਨੇ ਕਿਹਾ ਕਿ ਮੋਦੀ ਸਰਕਾਰ ਗਰੀਬ ਵਿਰੋਧੀ ਸਰਕਾਰ ਹੈ ਇਹ ਸਰਮਾਏਦਾਰਾਂ ਦੀ ਸਰਕਾਰ ਹੈ ਕੇਂਦਰ ਨੇ ਰੋਜ਼ੀ ਰੋਟੀ ਤਾਂ ਕੀ ਦੇਣੀ ਸੀ ਉਹ ਲੋਕਾਂ ਤੋਂ ਰੁਜ਼ਗਾਰ ਖੋਹ ਰਹੀ ਹੈ ਕੈਪਟਨ ਨੇ ਅਮਰਿੰਦਰ ਸਰਕਾਰ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਿਸਾਨਾ ਅਤੇ ਨੌਜਵਾਨਾਂ ਨਾਲ ਜੋ ਕੈਪਟਨ ਸਰਕਾਰ ਨੇ  ਵਾਅਦੇ ਕੀਤੇ ਸੀ

ਉਨ੍ਹਾਂ ਨੂੰ ਪੂਰਾ ਕਰਨ ਦੀ ਥਾਂ ਕੈਪਟਨ ਸਰਕਾਰ ਨੇ ਬਿਜਲੀ ਦੇ ਬਿੱਲ ਵਧਾ ਦਿੱਤੇ ਜਿਸ ਨਾਲ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦਾ ਲੱਕ ਹੀ ਟੁੱਟ ਗਿਆ। 
ਉਨ੍ਹਾਂ ਕਿਹਾ ਕਿ ਲੋਕ ਹੁਣ ਕੈਪਟਨ ਸਰਕਾਰ ਤੋਂ ਅੱਕ ਚੁੱਕੇ ਹਨ  ਅਕਾਲੀਆਂ ਨੂੰ ਦੇਖ ਚੁੱਕੇ ਹਨ ਉਨ੍ਹਾਂ ਕਿਹਾ ਕਿ ਲੋਕ ਹੁਣ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਅਤੇ ਭੈਣ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਕਰਾਉਣਾ ਚਾਹੁੰਦੇ ਹਨ। 

ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਬਹੁਜਨ ਸਮਾਜ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਕੇਂਦਰ ਦੇ ਵਿੱਚ ਆਪਣੀ ਸਰਕਾਰ ਬਣਾਏਗੀ ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਧਾਨ ਜਸਵੰਤ ਸਿੰਘ ਅਮਰੀਕ ਸਿੰਘ ਕੌੜੀ ਬਲਵਿੰਦਰ ਸਿੰਘ ਭੱਟੀਆਂ ਆਦਿ ਹਾਜ਼ਰ ਸਨ।