Accident Case
ਟਾਂਡਾ ਉੜਮੁੜ: ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਪੁਲ-ਪੁਖਤਾ ਨਜ਼ਦੀਕ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਅਤੇ ਇਕ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਇਨੋਵਾ ਕਾਰ ਮੋੜ ਕੱਟਣ ਸਮੇਂ ਇਕ ਸੜਕ ਕਿਨਾਰੇ ਖੜੀ ਛੱਲੀਆਂ ਦੀ ਰੇਹੜੀ 'ਤੇ ਚੜ੍ਹ ਗਈ।
ਇਸ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਜਦਕਿ ਕਾਰ ਸਵਾਰ ਸਵਾਰੀਆਂ ਵਾਲ-ਵਾਲ ਬੱਚ ਗਈਆਂ। ਮੌਕੇ 'ਤੇ ਪਹੁੰਚੀ ਟਾਂਡਾ ਦੀ ਪੁਲਿਸ ਨੇ ਉਕਤ ਸਥਾਨ ਦਾ ਜਾਇਜ਼ਾ ਲਿਆ। ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।