ਕੈਪਟਨ ਅਮਰਿੰਦਰ ਵੱਲੋਂ ਖ਼ਾਲਿਸਤਾਨ ਦਾ ਵਿਰੋਧ, ਪੰਜਾਬ 'ਚ ਨਹੀਂ ਹੋਵੇਗਾ ਰੈਫਰੈਂਡਮ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦਾ ਅਜਿਹਾ ਕੋਈ ਸੂਬਾ ਨਹੀਂ ਹੈ ਜਿੱਥੇ ਸਿੱਖ ਨਾ ਵਸਦੇ ਹੋਣ। 

Captain Amarinder Singh

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੀ ਪ੍ਰੈਸ ਕਾਨਫਰੰਸ ਕਰ ਰਹੇ ਹਨ ਇਸ ਪ੍ਰੈਸ ਕਾਨਫਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਨੂੰ ਲੈ ਕੇ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਜੇ ਕਿਸੇ ਨੂੰ ਖੰਘ, ਜ਼ੁਕਾਮ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਉਸੇ ਸਮੇਂ ਹੀ ਡਾਕਟਰ ਕੋਲ ਜਾ ਕੇ ਚੈੱਕ ਕਰਾਓ ਤਾਂ ਜੋ ਤੁਸੀਂ ਕੋਰੋਨਾ ਤੋਂ ਬਚ ਸਕੋ।

ਉਹਨਾਂ ਕਿਹਾ ਇਹ ਕੋਰੋਨਾ ਦੀ ਬਿਮਾਰੀ ਏਨੀ ਭਿਆਨਕ ਹੈ ਕਿ ਕਿਸੇ ਨੂੰ ਕੁੱਝ ਨਹੀਂ ਪਤਾ ਕਿ ਇਹ ਬਿਮਾਰੀ ਕਦੋਂ ਖ਼ਤਮ ਹੋਵੇਗੀ।  ਕੈਪਟਨ ਅਮਰਿੰਦਰ ਨੇ ਕਿਹਾ ਕਿ ਮਾਸਕ ਪਾ ਕੇ ਰੱਖਣ ਨਾਲ ਅਸੀਂ ਕਾਫੀ ਹੱਦ ਤੱਕ ਕੋਰੋਨਾ ਤੋਂ ਬਚ ਸਕਦੇ ਹਾਂ। ਇਸ ਪ੍ਰੈਸ ਕਾਨਫਰੰਸ ਵਿਚ ਮੌਜੂਦ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਵੀ ਪੁੱਛੇ। ਕਰਤਾਰਪੁਰ ਲਾਂਘੇ ਬਾਰੇ ਬੋਲਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ।

ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਕੋਰੋਨਾ ਦੀ ਮਾਰ ਬਹੁਤ ਜ਼ਿਆਦਾ ਹੈ ਪਰ ਉਹ ਪਾਕਿਸਤਾਨ ਨੂੰ ਅਪੀਲ ਕਰ ਦੇ ਹਨ ਕਿ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਉਹ ਕਰਤਾਰਪੁਰ ਲਾਂਘਾ ਖੋਲ੍ਹ ਦੇਣ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਇਕ ਚੰਗਾ ਪੁਲਿਸ ਅਫਸਰ ਅਤੇ ਵਿਨੀ ਮਹਾਜਨ ਨੂੰ ਇਕ ਚੰਗੇ ਮੁੱਖ ਸਕੱਤਰ ਦੱਸਿਆ।

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਾਲਿਸਤਾਨ ਦੇ ਬਿਆਨ ਤੇ ਬੋਲਦਿਆ ਕੈਪਟਨ ਅਮਰਿੰਦਰ ਨੇ ਕਿਹਾ ਕਿ ਕੋਈ ਵੀ ਸਿੱਖ ਖਾਲਿਸਤਾਨ ਨਹੀਂ ਚਾਹੁੰਦਾ ਅਤੇ ਨਾ ਹੀ ਉਹ ਆਪ ਚਾਹੁੰਦੇ ਹਨ ਕਿ ਖਾਲਿਸਤਾਨ ਬਣੇ। ਉਹਨਾਂ ਕਿਹਾ ਕਿ ਖਾਲਿਸਤਾਨ ਤਾਂ ਗੁਰਪਤਵੰਤ ਸਿੰਘ ਪੰਨੂੰ ਵਰਗੇ ਲੋਕ ਚਾਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕੋਈ ਰੈੱਫਰੈਂਡਮ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਦਾ ਅਜਿਹਾ ਕੋਈ ਸੂਬਾ ਨਹੀਂ ਹੈ ਜਿੱਥੇ ਸਿੱਖ ਨਾ ਵਸਦੇ ਹੋਣ।