ਪੰਜਾਬ ’ਚ ਵਧ ਰਹੇ Corona ਕੇਸਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ
ਦਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ...
ਚੰਡੀਗੜ੍ਹ: ਭਿਆਨਕ ਰੂਪ ਧਾਰ ਚੁੱਕੇ ਕੋਰੋਨਾ ਵਾਇਰਸ ਨੇ ਚਾਰੇ ਪਾਸੇ ਤਰਥੱਲੀ ਮਚਾਈ ਹੋਈ ਹੈ। ਭਾਰਤ ਵਿਚ ਵੀ ਇਸ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਹੁਣ ਪੰਜਾਬ ਵਿੱਚ ਵੀ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ।
ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਬਣਦੀ ਹੈ ਕਿ ਉਹ ਉਚਿਤ ਨਿਗਰਾਨੀ ਯਕੀਨੀ ਬਣਾਉਣ ਤੇ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੀਪੀਈ ਕਿੱਟਾਂ ਤੇ ਐੱਨ-95 ਮਾਸਕ ਦੀ ਕੋਈ ਕਮੀ ਨਹੀਂ। ਦੱਸ ਦਈਏ ਕਿ ਇਸ ਵੇਲੇ ਪੰਜਾਬ ਵਿੱਚ 5216 ਕੁੱਲ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 3526 ਠੀਕ ਹੋਏ ਹਨ ਜੋ ਕਾਫੀ ਚੰਗੇ ਸੰਕੇਤ ਹਨ। ਪੰਜਾਬ ਲਈ ਸਭ ਤੋਂ ਮਾੜੀ ਗੱਲ ਮੌਤ ਦਰ ਵੱਧ ਹੋਣਾ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਨਾਲ 133 ਮੌਤਾਂ ਹੋ ਚੁੱਕੀਆਂ ਹਨ। ਐਤਵਾਰ ਨੂੰ ਸੱਤ ਮਰੀਜ਼ਾਂ ਦੀ ਮੌਤ ਮਗਰੋਂ ਸਿਹਤ ਮਹਿਕਮਾ ਸਰਗਰਮ ਹੋ ਗਿਆ ਹੈ।
ਦਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 19,459 ਨਵੇਂ ਕੇਸ ਸਾਹਮਣੇ ਆਏ ਹਨ ਅਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿਚ ਕੋਂਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,48,318 ਹੋ ਗਈ ਹੈ, ਜਿਨ੍ਹਾਂ ਵਿਚੋਂ 2,10,120 ਸਰਗਰਮ ਕੇਸ ਹਨ, 3,21,723 ਵਿਅਕਤੀ ਇਲਾਜ ਜਾਂ ਡਿਸਚਾਰਜ ਕੀਤੇ ਗਏ ਹਨ ਅਤੇ ਹੁਣ ਤਕ 16,475 ਦੀ ਮੌਤ ਹੋ ਗਈ ਹੈ।
ਦੁਨੀਆ ਭਰ ਵਿੱਚ, ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਇੱਕ ਕਰੋੜ ਤੋਂ ਪਾਰ ਹੋ ਗਈ ਹੈ। ਜੌਨ ਹਾਪਕਿਨਜ਼ ਯੂਨੀਵਰਸਿਟੀ ਨੇ ਭਾਰਤ ਅਤੇ ਰੂਸ ਵਿਚ ਹਜ਼ਾਰਾਂ ਨਵੇਂ ਇਨਫੈਕਸ਼ਨ ਦੇ ਮਾਮਲਿਆਂ ਤੋਂ ਬਾਅਦ ਐਤਵਾਰ ਨੂੰ ਇਕ ਟੇਬਲ ਤਿਆਰ ਕੀਤਾ, ਜਿਸ ਦੇ ਅਨੁਸਾਰ, ਅਮਰੀਕਾ ਵਿਚ, 25 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।
ਹਾਪਕਿਨਜ਼ ਦੇ ਟੇਬਲ ਦੇ ਅਨੁਸਾਰ, ਕੋਵਿਡ -19 ਮਹਾਂਮਾਰੀ ਦੇ ਕਾਰਨ ਦੁਨੀਆ ਭਰ ਵਿੱਚ ਲਗਭਗ 5 ਲੱਖ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਟੇਬਲ ਵਿੱਚ ਉਹੀ ਕੇਸ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਦੀ ਪੁਸ਼ਟੀ ਕੀਤੀ ਗਈ ਹੈ। ਮਾਹਰਾਂ ਦੇ ਅਨੁਸਾਰ, ਸੰਕਰਮਿਤ ਦੀ ਅਸਲ ਗਿਣਤੀ ਇਸ ਅੰਕੜੇ ਤੋਂ 10 ਗੁਣਾ ਜ਼ਿਆਦਾ ਹੋ ਸਕਦੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੀ ਜਾਂਚ ਨਹੀਂ ਹੋ ਸਕੀ ਜਾਂ ਉਹ ਵਾਇਰਸ ਵਿੱਚ ਫਸ ਗਏ ਪਰ ਉਨ੍ਹਾਂ ਨੇ ਲੱਛਣ ਨਹੀਂ ਦਿਸੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।