60 ਸਾਲਾ ਬਜ਼ੁਰਗ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਵਿਚ ਲਿਖਿਆ ਕਾਰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੜਸ਼ੰਕਰ ਦੇ ਪਿੰਡ ’ਚ ਬਜ਼ੁਰਗ ਨੇ ਫਾਹਾ (60-year-old man commits suicide ) ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।

60-year-old man commits suicide

ਹੁਸ਼ਿਆਰਪੁਰ: ਜ਼ਿਲ੍ਹੇ ਵਿਚ ਗੜਸ਼ੰਕਰ ਦੇ ਪਿੰਡ ’ਚ ਬਜ਼ੁਰਗ ਨੇ ਫਾਹਾ (60-year-old man commits suicide ) ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੇ ਇਕ ਸੁਸਾਈਡ ਨੋਟ (Suicide note) ਛੱਡਿਆ ਹੈ, ਜਿਸ ਵਿਚ ਉਹਨਾਂ ਨੇ ਇਸ ਖੌਫ਼ਨਾਕ ਕਦਮ ਪਿੱਛੇ ਕਾਰਨ ਦੱਸਿਆ ਹੈ। ਪੁਲਿਸ ਨੇ ਲਾਸ਼ ਅਤੇ ਸੁਸਾਈਡ ਨੋਟ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

ਹੋਰ ਪੜ੍ਹੋ: DGP ਨੇ ਵੱਧ ਰਹੇ ਡਰੋਨ ਖ਼ਤਰੇ ਨਾਲ ਨਜਿੱਠਣ ਲਈ BSF ਤੇ ਪੰਜਾਬ ਪੁਲਿਸ ਵਿਚਾਲੇ ਤਾਲਮੇਲ ਦੀ ਕੀਤੀ ਮੰਗ

ਜਾਣਕਾਰੀ ਦਿੰਦਿਆਂ ਥਾਣਾ ਗੜਸ਼ੰਕਰ ਦੇ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਜੀਤ ਸਿੰਘ ਪੁੱਤਰ ਪ੍ਰਕਾਸ਼ ਰਾਮ ਵਜੋਂ ਹੋਈ ਹੈ। ਅਜੀਤ ਸਿੰਘ ਨੇ ਅੱਜ ਸਵੇਰੇ ਹੀ ਫਾਹਾ ਲਿਆ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਪਹੁੰਚ ਗਈ।

ਹੋਰ ਪੜ੍ਹੋ: ਕੇਂਦਰ ਦੇ ਆਰਥਕ ਪੈਕੇਜ ’ਤੇ ਰਾਹੁਲ ਗਾਂਧੀ ਦਾ ਬਿਆਨ, ‘ਪੈਕੇਜ ਨਹੀਂ ਇਕ ਹੋਰ ਪਾਖੰਡ’

ਸੁਸਾਈਟ ਨੋਟ ਵਿਚ ਬਜ਼ੁਰਗ ਨੇ ਲਿਖਿਆ ਕਿ ਉਹ ਅਪਣੀ ਮੌਤ ਲਈ ਖੁਦ ਜ਼ਿੰਮੇਵਾਰ ਹੈ। ਕਿਸੇ ਦਾ ਕੋਈ ਦੋਸ਼ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੀਤ ਸਿੰਘ ਪਿਛਲੇ ਕਈ ਦਿਨਾਂ ਪਰੇਸ਼ਾਨ ਸੀ। ਇਹੀ ਕਾਰਨ ਹੈ ਕਿ ਉਹਨਾਂ ਨੇ ਖੁਦਕੁਸ਼ੀ ਵਰਗਾ ਖੌਫਨਾਕ ਕਦਮ ਚੁੱਕਿਆ।