ਰਵਨੀਤ ਸਿੰਘ ਬਿੱਟੂ ਦੇ ਲਿਖਤੀ ਜਵਾਬ ਬਾਅਦ ਕਮਿਸ਼ਨ ਵਲੋਂ ਮਾਮਲੇ ਦਾ ਨਿਪਟਾਰਾ
ਰਵਨੀਤ ਸਿੰਘ ਬਿੱਟੂ ਦੇ ਲਿਖਤੀ ਜਵਾਬ ਬਾਅਦ ਕਮਿਸ਼ਨ ਵਲੋਂ ਮਾਮਲੇ ਦਾ ਨਿਪਟਾਰਾ
image
ਚੰਡੀਗੜ੍ਹ, 28 ਜੂਨ (ਭੁੱਲਰ) : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਅਪਣਾ ਲਿਖਤੀ ਜਵਾਬ ਪੇਸ਼ ਕਰ ਦਿਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵਲੋਂ ਅਪਣਾ ਪੱਖ ਰਖਿਆ ਸੀ | ਅਪਣੇ ਪੱਤਰ ਵਿਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗ਼ਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ | ਇਸ ਤੋਂ ਬਾਅਦ ਕਮਿਸ਼ਨ ਨੇ ਮਾਮਲੇ ਦਾ ਨਿਪਟਾਰਾ ਕਰ ਦਿਤਾ ਹੈ |