DGP ਨੇ ਵੱਧ ਰਹੇ ਡਰੋਨ ਖ਼ਤਰੇ ਨਾਲ ਨਜਿੱਠਣ ਲਈ BSF ਤੇ ਪੰਜਾਬ ਪੁਲਿਸ ਵਿਚਾਲੇ ਤਾਲਮੇਲ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਰਾਤ ਸਮੇਂ ਨਾਕਿਆਂ ਵਿਚ ਵਾਧਾ ਕਰਨ ਅਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ 

DGP Dinkar Gupta calls for greater synergy between BSF & Punjab Police

ਗੁਰਦਾਸਪੁਰ: ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ (DGP Dinkar Gupta) ਨੇ ਅੱਜ ਸੀਮਾ ਸੁਰੱਖਿਆ ਬਲ (Border Security Force) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਹੋਰ ਪੜ੍ਹੋ: ਕੇਂਦਰ ਦੇ ਆਰਥਕ ਪੈਕੇਜ ’ਤੇ ਰਾਹੁਲ ਗਾਂਧੀ ਦਾ ਬਿਆਨ, ‘ਪੈਕੇਜ ਨਹੀਂ ਇਕ ਹੋਰ ਪਾਖੰਡ’

ਡੀਜੀਪੀ (DGP Punjab) ਦਿਨਕਰ ਗੁਪਤਾ ਨੇ ਕਿਹਾ, “ਸਤੰਬਰ 2019 ਵਿਚ, ਇਹ ਪਹਿਲੀ ਵਾਰ ਸੀ ਕਿ ਹਥਿਆਰਾਂ ਦੀ ਤਸਕਰੀ ਲਈ ਅੰਮ੍ਰਿਤਸਰ ਵਿਚ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਡਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਕਸਰ ਕੀਤੀ ਜਾ ਰਹੀ ਸੀ ਅਤੇ ਹੁਣ ਜੰਮੂ ਵਿਚ ਡਰੋਨਾਂ ਦੀ ਵਰਤੋਂ ਨਾਲ ਅੱਤਵਾਦੀ ਹਮਲੇ (Jammu Drone Attack) ਨੇ ਸੁਰੱਖਿਆ ਸਬੰਧੀ ਹੋਰ ਵੱਡਾ ਖ਼ਤਰਾ ਪੈਦਾ ਕਰ ਦਿੱਤਾ ਹੈ।” ਉਹਨਾਂ ਅੱਗੇ ਕਿਹਾ ਕਿ ਬੀਐਸਐਫ, ਪੰਜਾਬ ਪੁਲਿਸ ਅਤੇ ਸੂਬੇ ਦੇ ਲੋਕਾਂ ਵੱਲੋਂ ਪਿਛਲੇ 20 ਮਹੀਨਿਆਂ ਦੌਰਾਨ 60 ਤੋਂ ਵੱਧ ਡਰੋਨ ਉੱਡਦੇ ਵੇਖੇ ਗਏ ਹਨ। 

ਹੋਰ ਪੜ੍ਹੋ: ਟੀਕਾਕਰਨ ਮੁਹਿੰਮ ਵਿਚ ਘੁਟਾਲਾ: 1 ਅਧਾਰ ਨੰਬਰ 'ਤੇ 16 ਲੋਕਾਂ ਨੂੰ ਲੱਗਿਆ ਟੀਕਾ, ਖੜ੍ਹੇ ਹੋਏ ਸਵਾਲ

ਡੀਜੀਪੀ ਨੇ ਅੱਜ ਗੁਰਦਾਸਪੁਰ ਵਿਖੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਡਰੋਨ ਰਾਹੀਂ ਜੰਮੂ ਦੇ ਏਅਰ ਫੋਰਸ ਬੇਸ 'ਤੇ ਹੋਏ ਹਮਲੇ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਡੀਜੀਪੀ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਇਹ ਦੂਜੀ ਉੱਚ ਪੱਧਰੀ ਮੀਟਿੰਗ ਹੈ। ਇਸ ਮੀਟਿੰਗ ਵਿੱਚ ਏਡੀਜੀਪੀ ਇੰਟਰਨਲ ਸਕਿਓਰਿਟੀ ਆਰ.ਐਨ. ਢੋਕੇ, ਆਈਜੀ ਬਾਰਡਰ ਰੇਂਜ ਐਸਪੀਐਸ ਪਰਮਾਰ ਅਤੇ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਸਮੇਤ ਬੀਐਸਐਫ ਦੇ ਤਕਰੀਬਨ 8 ਕਮਾਂਡੈਂਟਸ ਵੀ ਸ਼ਾਮਲ ਸਨ।

ਹੋਰ ਪੜ੍ਹੋ: ਕੇਂਦਰ ਸਰਕਾਰ ਦੀ ਹਦਾਇਤ: ਤੀਜੀ ਲਹਿਰ ਦਾ ਆਉਣਾ ਜਾਂ ਨਾ ਆਉਣਾ ਸਾਡੇ ਹੱਥ ਵਿਚ

ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਹੋਰ ਬਿਹਤਰ ਤਾਲਮੇਲ ਅਤੇ ਸਹਿਯੋਗ ਦੀ ਮੰਗ ਕਰਦਿਆਂ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਬਲਾਂ ਨੂੰ ਇਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਇਕੱਠੀ ਅਤੇ ਸਾਂਝੀ ਕਰਕੇ ਖੁਫੀਆ ਇੰਟੈਲੀਜੈਂਸ ਨੂੰ ਮੁੜ ਸਰਗਰਮ ਕਰਨਾ ਚਾਹੀਦਾ ਹੈ। 

ਉਨ੍ਹਾਂ ਬੀਐਸਐਫ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਦੀ ਸੈਕਟਰ-ਵਾਈਜ ਇਨਪੁਟਸ ਨੂੰ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਉਹ ਇਹਨਾਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਸਕਣ ਅਤੇ ਕਿਸੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਹੋਰ ਪੜ੍ਹੋ: ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

ਡੀਜੀਪੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਸਰਹੱਦੀ ਪਿੰਡਾਂ ਦੀ ਸੂਚੀ ਬਣਾਈ ਜਾਵੇ ਅਤੇ ਹਰ ਪਿੰਡ ਵਿੱਚ ਪੁਲਿਸ, ਜਨਤਾ, ਜੀ.ਓ.ਜੀ., ਐਨ.ਜੀ.ਓਜ਼ ਆਦਿ ਦੇ ਸਹਿਯੋਗ ਨਾਲ ਇੱਕ ਮਜ਼ਬੂਤ ਖੁਫੀਆ ਨੈਟਵਰਕ ਵਿਕਸਤ ਕੀਤਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿਚ ਹੋਣ ਵਾਲੀਆਂ ਕਿਸੇ ਵੀ ਅਪਰਾਧਿਕ ਗਤੀਵਿਧੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਸਕਣ।

ਉਨ੍ਹਾਂ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ ਸਮੇਂ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਇਹ ਵੀ ਸਲਾਹ ਦਿੱਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਮਕਾਲੀ ਕੀਤਾ ਜਾਣਾ ਚਾਹੀਦਾ ਹੈ ਕਿ ਇਕੋ ਕਾਲ 'ਤੇ ਉਹ ਸਾਰੇ ਤੁਰੰਤ ਚੇਤੰਨ ਹੋ ਜਾਣ।

ਹੋਰ ਪੜ੍ਹੋ: ਜਾਣੋ ਕੌਣ ਹੈ ਭਾਰਤ ਦਾ ਸਭ ਤੋਂ ਅਮੀਰ ਕ੍ਰਿਕਟਰ, ਵਿਰਾਟ ਕੋਹਲੀ ਤੇ MS ਧੋਨੀ  ਨੂੰ ਵੀ ਛੱਡਿਆ ਪਿੱਛੇ

ਡੀਜੀਪੀ ਦਿਨਕਰ ਗੁਪਤਾ ਨੇ ਐਸਐਸਪੀਜ਼ ਨੂੰ ਸਾਰੇ ਭਗੌੜਿਆਂ (ਪੀਓਜ਼), ਜ਼ਮਾਨਤ 'ਤੇ ਬਾਹਰ ਆਏ ਦੋਸ਼ੀਆਂ ਅਤੇ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਯੂਏਪੀਏ ਐਕਟ ਸਬੰਧੀ ਕੇਸਾਂ ਵਿੱਚ ਫਰਾਰ ਵਿਅਕਤੀਆਂ ਦੀ ਸੂਚੀ ਬਣਾਉਣ ਅਤੇ ਉਹਨਾਂ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ। ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਬਰਾਮਦਗੀ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਮੀਟਿੰਗ ਵਿੱਚ ਐਸਐਸਪੀ ਗੁਰਦਾਸਪੁਰ ਨਾਨਕ ਸਿੰਘ, ਐਸਐਸਪੀ ਪਠਾਨਕੋਟ ਸੁਰੇਂਦਰ ਲਾਂਬਾ, ਐਸਐਸਪੀ ਬਟਾਲਾ ਰਛਪਾਲ ਸਿੰਘ ਅਤੇ ਏਆਈਜੀ ਐਸਐਸਓਸੀ ਓਪਿੰਦਰਜੀਤ ਸਿੰਘ ਘੁੰਮਣ ਵੀ ਸ਼ਾਮਲ ਸਨ।