ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਕਾਰਨ ਪੰਜਾਬ 'ਚ 10 ਜੁਲਾਈ ਤੱਕ ਵਧਾਈਆਂ ਗਈਆਂ ਪਾਬੰਦੀਆਂ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹੁਣ 10 ਜੁਲਾਈ ਤੱਕ ਵਧਾ ਦਿੱਤਾ ਗਿਆ

cc

ਚੰਡੀਗੜ੍ਹ-ਪੰਜਾਬ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਹੁਣ 10 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-DCGI ਨੇ ਸਿਪਲਾ ਨੂੰ ਮਾਡਰਨਾ ਵੈਕਸੀਨ ਦੇ ਆਯਾਤ ਦੀ ਦਿੱਤੀ ਮਨਜ਼ੂਰੀ

ਇਸ ਦੇ ਨਾਲ ਹੀ ਪੱਬ, ਬਾਰ ਅਤੇ ਅਹਾਤਿਆਂ ਨੂੰ ਵੀ 50 ਫੀਸਦੀ ਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਪਰ ਇਥੇ ਆਉਣ ਵਾਲੇ ਵਿਦਿਆਰਥੀਆਂ ਅਤੇ ਸਟਾਫ ਨੂੰ ਕੋਰੋਨਾ ਦੀ ਇਕ ਖੁਰਾਕ ਲੱਗੀ ਹੋਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ-ਇਸ ਕਾਰਨ ਅਮਰੀਕਾ ਤੇ ਕੁਵੈਤ ਨੇ 4,000 ਭਾਰਤੀਆਂ ਨੂੰ ਕੀਤਾ ਡਿਪੋਰਟ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਵੱਲੋਂ ਕੋਰੋਨਾ ਕਾਲ 'ਚ ਕੁਝ ਰਿਆਇਤਾਂ ਦਿੰਦੇ ਹੋਏ ਆਈਲੈਟਸ ਕੋਚਿੰਗ ਸੈਂਟਰ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਨਾਲ ਜਲਦ ਤੋਂ ਜਲਦ ਨਜਿੱਠਿਆ ਜਾ ਸਕੇ।

ਇਹ ਵੀ ਪੜ੍ਹੋ-​3-17 ਸਾਲ ਦੇ ਬੱਚਿਆਂ 'ਤੇ 96 ਫੀਸਦੀ ਅਸਰਦਾਰ ਹੈ ਚੀਨ ਦੀ ਇਹ ਕੋਰੋਨਾ ਵੈਕਸੀਨ