ਨਵੇਂ ਚੁਣੇ ਸੰਸਦ ਮੈਂਬਰ ਮਾਨ ਦੀ ਸਿਹਤ ਵਿਗੜੀ, ਪਟਿਆਲਾ ਰਜਿੰਦਰਾ ਹਸਪਤਾਲ ਰੈਫਰ
ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ।
Simranjeet Singh Mann
ਸੰਗਰੂਰ - ਸੰਗਰੂਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਸਿਮਰਨਜੀਤ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਕੱਲ੍ਹ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਵੀ ਮਾਨ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੇ ਹੋਏ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।
ਸੀਐੱਮ ਭਗਵੰਤ ਮਾਨ ਨੇ ਕਿਹਾ ਸੀ ਉਨ੍ਹਾਂ ਨੂੰ ਸਿਮਰਨਜੀਤ ਮਾਨ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਉਹਨਾਂ ਨੇ ਪਰਿਵਾਰ ਨਾਲ ਗੱਲ ਕੀਤੀ। ਸੀਐੱਮ ਮਾਨ ਨੇ ਪੂਰੀ ਡਾਕਟਰੀ ਮਦਦ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਮਾਨ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।