AAP Protest: ਜਲੰਧਰ 'ਚ AAP ਦਾ ਸੂਬਾ ਪੱਧਰੀ ਪ੍ਰਦਰਸ਼ਨ, ਕੇਜਰੀਵਾਲ ਦੀ ਰਿਹਾਈ ਦੀ ਕੀਤੀ ਮੰਗ 

ਏਜੰਸੀ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀਬੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ

AAP Protest

AAP Protest: ਜਲੰਧਰ  - ਪੰਜਾਬ ਦੇ ਜਲੰਧਰ ਵਿਚ ਅੱਜ ਆਮ ਆਦਮੀ ਪਾਰਟੀ ਨੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਧਰਨੇ ਵਿਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਆਗੂਆਂ ਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਹੱਥਾਂ ਵਿਚ ਤਖ਼ਤੀਆਂ ਫੜ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਤੋਂ ਜਲਦੀ ਤੋਂ ਜਲਦੀ ਰਿਹਾਅ ਹੋਣ ਦੀ ਮੰਗ ਕੀਤੀ ਹੈ। 

ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਸੀਬੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਹ ਧਰਨਾ ਸਵੇਰੇ ਕਰੀਬ 10:30 ਵਜੇ ਸ਼ਹਿਰ ਦੇ ਸਭ ਤੋਂ ਵਿਅਸਤ ਬਾਬਾ ਜਗਜੀਵਨ ਰਾਮ ਚੌਕ (120 ਫੁੱਟ ਰੋਡ) ਤੋਂ ਸ਼ੁਰੂ ਹੋਇਆ। ਇਹ ਰੋਸ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਸਮੇਂ ਕੇਜਰੀਵਾਲ ਸੀਬੀਆਈ ਦੀ ਹਿਰਾਸਤ ਵਿਚ ਹਨ। 25 ਜੂਨ 2024 ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਸੀ। 

ਉਸੇ ਰਾਤ ਸੀਬੀਆਈ ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਲਈ ਤਿਹਾੜ ਜੇਲ੍ਹ ਪਹੁੰਚੀ ਅਤੇ 26 ਜੂਨ ਦੀ ਸਵੇਰ ਨੂੰ 76 ਦਿਨਾਂ ਤੋਂ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਨਾਰਾਜ਼ 'ਆਪ' ਵਰਕਰ ਦਿੱਲੀ ਅਤੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ ਹਨ।