ਏਅਰਪੋਰਟ ਮੁਲਾਜ਼ਮਾਂ ਲਈ ਮਸੀਹਾ ਬਣ ਕੇ ਆਏ S.P ਓਬਰਾਏ, ਗਰੀਬਾਂ ਲਈ ਕੀਤਾ ਵੱਡਾ ਕੰਮ

ਏਜੰਸੀ

ਖ਼ਬਰਾਂ, ਪੰਜਾਬ

ਏਅਰਪੋਰਟ ਮੁਲਾਜ਼ਮਾਂ ਦੀ ਮਦਦ ਲਈ ਆਏ ਅੱਗੇ

SP Oberoi Sarbat Da BhalaTrust Dispute Ration Airport Employees

ਅੰਮ੍ਰਿਤਸਰ: ਦੁਨੀਆਂ ਭਰ 'ਚ ਰੱਬ ਦੇ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਬਿਪਤਾ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਵੰਡੇ ਜਾ ਰਹੇ ਸੁੱਕੇ ਰਾਸ਼ਨ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਹਿਲੇ ਪੜਾਅ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਵਿਖੇ ਏਵੀਏਸ਼ਨ ਕਲੱਬ ਨਾਲ ਸਬੰਧਿਤ 90 ਜ਼ਰੂਰਤਮੰਦ ਮੁਲਾਜ਼ਮਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਨੇ ਦੱਸਿਆ ਕਿ ਡਾ.ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।

ਜਦ ਕਿ ਏਅਰਪੋਰਟ ਦੇ 100 ਦੇ ਕਰੀਬ ਹੋਰ ਲੋੜਵੰਦ ਮੁਲਾਜ਼ਮਾਂ ਨੂੰ ਵੀ ਜਲਦ ਹੀ ਰਾਸ਼ਨ ਦਿੱਤਾ ਜਾਵੇਗਾ। ਟਰੱਸਟ ਦੇ ਅਹੁਦੇਦਾਰਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹਰ ਮਹੀਨੇ 60 ਹਜ਼ਾਰ ਤੋਂ ਵਧੇਰੇ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਦੋ ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਮਹੱਈਆ ਕਰਵਾਇਆ ਜਾ ਰਿਹਾ ਹੈ।

ਟਰੱਸਟ ਦੇ ਅਹੁਦੇਦਾਰ ਨਵਜੀਤ ਸਿੰਘ ਘਈ ਨੇ ਕਿਹਾ ਕਿ ਕੋਰੋਨਾ ਕਾਰਨ ਹਰ ਵਰਗ ਨੂੰ ਮਾਰ ਪਈ ਹੈ। ਉੱਥੇ ਹੀ ਕੰਪਨੀਆਂ ਦੇ ਮੁਲਾਜ਼ਮਾਂ ਨੂੰ  ਰੋਟੀ ਦੇ ਲਾਲੇ ਪੈ ਗਏ ਸਨ। ਇੰਡੋਥਾਈ ਕੰਪਨੀ ਦੇ ਮੁਲਾਜ਼ਮਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਗੁਹਾਰ ਲਗਾਈ ਸੀ ਕਿ ਉਹਨਾਂ ਦੀ ਕੋਈ ਬਾਤ ਨਹੀਂ ਪੁੱਛ ਰਿਹਾ ਤੇ ਉਹ ਉਹਨਾਂ ਦੀ ਮਦਦ ਕਰਨ।

ਏਅਰਪੋਰਟ ਦਾ ਮੁਲਾਜ਼ਮ ਸਤਨਾਮ ਸਿੰਘ ਨੇ ਦਸਿਆ ਕਿ ਉਹ ਉਹਨਾਂ ਦਾ ਬਹੁਤ ਧੰਨਵਾਦ ਕਰਦੇ ਹਨ। ਉਹਨਾਂ ਨੂੰ ਅਪਣੀ ਕੰਪਨੀ ਵੱਲੋਂ ਵੀ ਤਨਖ਼ਾਹ ਨਹੀਂ ਮਿਲੀ ਸੀ ਤੇ ਸਰਕਾਰ ਨੇ ਵੀ ਕੋਈ ਮਦਦ ਨਹੀਂ ਕੀਤੀ। ਇਸ ਲਈ ਉਹਨਾਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅੱਗੇ ਗੁਹਾਰ ਲਗਾਈ।

ਉਹ ਉਹਨਾਂ ਦਾ ਇਸ ਮਦਦ ਲਈ ਧੰਨਵਾਦ ਕਰਦੇ ਹਨ। ਰੋਜ਼ਾਨਾ ਹੀ ਸਰਬਤ ਦਾ ਭਲਾ ਟਰੱਸਟ ਵਲੋਂ ਗਰੀਬਾਂ ਦੀ ਮਦਦ ਕੀਤੀ ਜਾਂਦੀ ਹੈ ਇਹ ਇਕ ਚੰਗਾ ਕਾਰਜ ਹੈ ਸਾਨੂ ਵੀ ਚਾਹੀਦਾ ਹੈ ਕੇ ਅਸੀਂ ਵੀ ਇਹਨਾਂ ਸੰਸਥਾਵਾਂ ਦਾ ਸਾਥ ਦਈਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।