ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਦੇ ਘਰਾਂ ‘ਚ ਕੰਮ ਕਰਕੇ ਗੁਜ਼ਾਰਾ ਕਰਦੀ ਹੈ ਮਾਂ 

The only brother of three sisters died of a drug overdose

 ਮੁਕਤਸਰ ਸਾਹਿਬ ( ਸੋਨੂੰ ਖੇੜਾ) ਮਲੋਟ ਦੇ ਅਜੀਤ ਸਿੰਘ ਨਗਰ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਜਗਸੀਰ ਸਿੰਘ ਦੀ ਨਸ਼ੇ ਦਾ ਉਵਰ ਡੋਜ਼ ਨਾਲ ਮੌਤ ਹੋ ਗਈ। ਜਗਸੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਮ੍ਰਿਤਕ ਦੇ ਪਿਤਾ ਦੀ  ਕੋਰੋਨਾ ਸਮੇਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਗਸੀਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਟਰੱਕ ਡਰਾਈਵਰ ਸੀ। ਮ੍ਰਿਤਕ ਦੀ ਮਾਂ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਗੁਜਾਰਾ ਕਰਦੀ ਹੈ ਅਤੇ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਹੈ। ਪਰਿਵਾਰ ਦਾ ਕਹਿਣਾ ਸੀ ਕਿ ਪੁਲਿਸ ਦੀ ਖੱਜਲ ਖੁਵਾਰੀ ਤੋਂ ਬਚਣ ਲਈ ਉਨਾਂ ਨੂੰ ਬਿਨਾਂ ਪੁਲਿਸ ਕਾਰਵਾਈ ਕਰਵਾਏ ਸਸਕਾਰ ਕਰਨਾ ਪਿਆ।

ਮ੍ਰਿਤਕ ਜਗਸੀਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨਾਂ ਬੇਟੇ ਦਾ ਨਸ਼ਾ ਛੁਡਾਉਣ ਲਈ ਬੜੇ ਯਤਨ ਕੀਤੇ। ਪਰ ਸਫਲ ਨਹੀਂ ਹੋ ਪਾਏ ਤੇ ਬੀਤੇ ਦਿਨੀਂ ਚਿੱਟੇ ਦਾ ਟੀਕਾ ਲਾਉਣ ਕਾਰਨ ਜਗਸੀਰ ਨੂੰ ਓਵਰ ਡੋਜ਼ ਕਾਰਨ ਮੌਤ ਹੋ ਗਈ।

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਮਲੋਟ ਵਿਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ ਪਰ ਸਰਕਾਰ ਨੇ ਸਿਰਫ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਨਸ਼ਾ ਖ਼ਤਮ ਹੋਣ ਦੀ ਬਜਾਏ ਦਿਨੋ ਦਿਨ ਵੱਧ ਰਿਹਾ ਹੈ। ਪਰਿਵਾਰ ਨੇ ਸਰਕਾਰ ਅਤੇ ਪੁਲਿਸ ਨੂੰ ਜਾਗਣ ਦੀ ਅਪੀਲ ਕੀਤੀ ਹੈ ਕਿ ਤਾਂ ਕਿ ਨੌਜਵਾਨਾ ਨੂੰ ਨਸ਼ੇ ਦੀ ਦਲ ਦਲ ਚੋਂ ਕੱਢਿਆ ਜਾਵੇ।