ਦੁਖਦਾਈ ਖ਼ਬਰ: ਦਿੱਲੀ ਧਰਨੇ ਤੋਂ ਵਾਪਸ ਪਰਤੇ ਸਰਦੂਲਗੜ੍ਹ ਦੇ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਢਾਈ- ਤਿੰਨ ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਕਿਸਾਨੀ ਸੰਘਰਸ਼ 'ਚ ਸੀ ਡਟਿਆ

Ranjit Singh

ਭੂੰਦੜ: ਪਿਛਲੇ ਅੱਠ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ।

ਇਸ ਦੌਰਾਨ ਮੋਰਚੇ ਤੋਂ ਵਾਪਸ ਪਰਤੇ  ਇਕ ਹੋਰ ਕਿਸਾਨ (Farmer) ਦੀ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ  ਕਿਸਾਨ ਦੀ ਪਹਿਚਾਣ ਕਿਸਾਨ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਹਲਕਾ ਸਰਦੂਲਗੜ੍ਹ ਦੇ ਪਿੰਡ ਭੂੰਦੜ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਿਸਾਨ ਪਿਛਲੇ ਢਾਈ- ਤਿੰਨ  ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਿਆ ਹੋਇਆ ਸੀ  ਪਰ ਪੇਟ ਵਿਚ ਇਨਫੈਕਸ਼ਨ ਹੋਣ ਕਾਰਨ ਉਹ ਵਾਪਸ ਪਿੰਡ ਆ ਗਿਆ ਸੀ ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।