ਹੁਣ 3 ਤੇ 4 ਅਗਸਤ ਨੂੰ ਹੋਣਗੀਆਂ 5ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ 

ਏਜੰਸੀ

ਖ਼ਬਰਾਂ, ਪੰਜਾਬ

ਪਹਿਲਾਂ ਇਹ ਪ੍ਰੀਖਿਆਵਾਂ 10 ਜੁਲਾਈ ਅਤੇ 11 ਜੁਲਾਈ ਨੂੰ ਹੋਣੀਆਂ ਸਨ

Now the supplementary exams of class 5 will be held on 3rd and 4th August

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਹੁਣ 3 ਅਤੇ 4 ਅਗਸਤ ਨੂੰ ਹੋਣਗੀਆਂ। ਪਹਿਲਾਂ ਇਹ ਪ੍ਰੀਖਿਆਵਾਂ 10 ਜੁਲਾਈ ਅਤੇ 11 ਜੁਲਾਈ ਨੂੰ ਹੋਣੀਆਂ ਸਨ, ਪਰ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਇਹ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂਇਸ ਸਬੰਧੀ ਸਿੱਖਿਆ ਬੋਰਡ ਦੇ ਉੱਪ-ਸਕੱਤਰ ਮਨਮੀਤ ਸਿੰਘ ਪਟੇਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਇਸ ਪ੍ਰੀਖਿਆ ਨਾਲ ਸਬੰਧਤ ਸੋਧੀ ਹੋਈ ਡੇਟਸ਼ੀਟ

ਅਤੇ ਹੋਰ ਵਾਧੂ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦਾ ਸਮਾਂ 3 ਘੰਟੇ ਦਾ ਹੋਵੇਗਾ। ਉਮੀਦਵਾਰਾਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਂਦਾ ਹੈ।