ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਮੁਖੀ ਸਤਨਾਮ ਸਿੰਘ ਸੰਧੂ ਅਤੇ ਸਹਾਇਕ ਕਲਰਕ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

UGC ਦੇ ਡਿਸਟੈਂਸ ਐਜੂਕੇਸ਼ਨ ਬਿਊਰੋ ਨੂੰ ਫੀਸ ਅਦਾ ਕਰਨ ਵਿਚ ਅਸਫਲ ਰਹਿਣ ਕਾਰਨ ਕੀਤੀ ਕਾਰਵਾਈ

Punjabi University fails to deposit fees to UGC for distance education courses,

 

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋਫੈਸਰ ਸਤਨਾਮ ਸਿੰਘ ਸੰਧੂ ਅਤੇ ਸਹਾਇਕ ਕਲਰਕ ਸੁਖਵਿੰਦਰ ਸਿੰਘ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਮੁਅੱਤਲ ਕਰ ਦਿਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਡਿਸਟੈਂਸ ਐਜੂਕੇਸ਼ਨ ਅਤੇ ਉਪਨ ਪ੍ਰਣਾਲੀ ਦੀ ਯੂਜੀਸੀ ਤੋਂ ਮਨਜ਼ੂਰੀ ਨਾ ਲੈਣ ਅਤੇ ਫ਼ੀਸ ਨਾ ਭਰਨ ਦੇ ਚਲਦਿਆਂ ਵਾਇਸ ਚਾਂਸਲਰ ਵਲੋਂ ਇਹ ਕਾਰਵਾਈ ਅਮਲ ‘ਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੁਆਰਾ ਪੇਸ਼ ਕੀਤੇ ਜਾਂਦੇ ਵੱਖ-ਵੱਖ ਡਿਸਟੈਂਸ ਸਿੱਖਿਆ ਕੋਰਸਾਂ ਵਿਚ ਲਗਭਗ 15,000 ਵਿਦਿਆਰਥੀ ਦਾਖਲ ਹਨ। ਵਿਭਾਗ ਨੇ 31 ਮਾਰਚ ਤੋਂ ਪਹਿਲਾਂ ਡਿਸਟੈਂਸ ਐਜੂਕੇਸ਼ਨ ਬਿਊਰੋ  ਨੂੰ ਆਨਲਾਈਨ ਫੀਸ ਅਦਾ ਕਰਨੀ ਸੀ।

 

ਇਹ ਵੀ ਪੜ੍ਹੋ: ਮਰੀਜ਼ ਦੇ ਵਾਰਸਾਂ ਅਤੇ ਸੁਰੱਖਿਆ ਗਾਰਡਾਂ ਵਿਚਾਲੇ ਹੱਥੋਪਾਈ ਦਾ ਮਾਮਲਾ: ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ

ਗੈਰ-ਮਨਜ਼ੂਰੀ ਦੇ ਨਤੀਜੇ ਵਜੋਂ ਪੰਜਾਬੀ ਯੂਨੀਵਰਸਿਟੀ ਨੇ ਅਕਾਦਮਿਕ ਸਾਲ 2023-24 ਲਈ ਓਪਨ ਅਤੇ ਡਿਸਟੈਂਸ ਲਰਨਿੰਗ ਵਿਭਾਗ ਵਿਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਦਾਖਲੇ ਮੁਅੱਤਲ ਕਰ ਦਿਤੇ ਹਨ। ਯੂਜੀਸੀ ਅਨੁਸਾਰ ਯੂਨੀਵਰਸਿਟੀ ਨੂੰ 31 ਮਾਰਚ ਤੋਂ ਪਹਿਲਾਂ ਪ੍ਰਵਾਨਗੀ ਲਈ ਅਰਜ਼ੀ ਦੇਣੀ ਜ਼ਰੂਰੀ ਸੀ। ਹਾਲਾਂਕਿ ਪੰਜਾਬੀ ਯੂਨੀਵਰਸਿਟੀ ਨਿਰਧਾਰਤ ਸਮਾਂ ਸੀਮਾ ਦੀ ਪਾਲਣਾ ਕਰਨ ਵਿਚ ਅਸਫਲ ਰਹੀ। ਸਿੱਟੇ ਵਜੋਂ ਬਿਊਰੋ ਨੇ ਨਵੇਂ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੀ ਪ੍ਰਵਾਨਗੀ ਨੂੰ ਮੁਅੱਤਲ ਕਰ ਦਿਤਾ।