Punjab Holiday News: 31 ਜੁਲਾਈ ਨੂੰ ਪੰਜਾਬ ਵਿਚ ਹੋਵੇਗੀ ਸਰਕਾਰੀ ਛੁੱਟੀ

ਏਜੰਸੀ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਐਲਾਨ

Punjab Holiday News

Punjab Holiday News: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) 'ਤੇ ਪੂਰੇ ਪੰਜਾਬ ਵਿੱਚ ਗਜ਼ਟਿਡ ਛੁੱਟੀ ਰਹੇਗੀ। ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਦੇ ਨਾਲ ਹੀ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸਦਾ ਨਾਮ ਰੱਖਣਗੇ। ਇਹ ਦਾਅਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ।