ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਕੋਲ 30 ਸਤੰਬਰ ਤੱਕ ਅਪਲਾਈ ਕਰਨ ਦਾ ਮੌਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹ ਰਹੇ ਘੱਟ ਗਿਣਤੀ ਵਰਗ ਨਾਲ ਸਬੰਧ ...

Sadhu Singh Dharamsot

ਹੋਸਟਲਰਾਂ ਲਈ 10 ਹਜ਼ਾਰ ਅਤੇ ਡੇ-ਸਕਾਲਰਾਂ ਲਈ 5 ਹਜ਼ਾਰ ਰੁਪਏ ਸਲਾਨਾ ਮਿਲੇਗੀ ਸਕਾਲਰਸ਼ਿਪ

ਚੰਡੀਗੜ੍ਹ :- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹ ਰਹੇ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ ਹੈ। ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਸਕਾਲਰਸ਼ਿਪ ਲੈਣ ਲਈ ਸੂਬੇ ਦੇ ਸਿੱਖ, ਮੁਸਲਿਮ, ਈਸਾਈ, ਬੋਧੀ, ਪਾਰਸੀ ਅਤੇ ਜੈਨ ਵਰਗਾਂ ਦੇ ਨਾਲ ਸਬੰਧਤ ਵਿਦਿਆਰਥੀ ਆਨ-ਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵਿੱਦਿਅਕ ਸੈਸ਼ਨ 2018-19 ਦੌਰਾਨ ਵਿਦਿਆਰਥੀ 30 ਸਤੰਬਰ, 2018 ਤੱਕ ਨਵੇ/ ਰਿਨਿਊਅਲ ਦਰਖਾਸਤਾਂ ਵਾਸਤੇ ਆਨਲਾਈਨ ਦਰਖਾਸਤਾਂ ਦੇ ਸਕਦੇ ਹਨ। ਸ. ਧਰਮਸੋਤ ਨੇ ਦੱਸਿਆ ਹੈ ਕਿ ਸਰਕਾਰੀ, ਗੈਰ ਸਰਕਾਰੀ ਤੇ ਮਾਨਤਾ ਪ੍ਰਾਪਤ  ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਵਿਦਿਆਰਥੀ ਆਨ-ਲਾਈਨ ਦਰਖਾਸਤਾਂ ਸਕਾਲਰਸ਼ਿਪ ਪੋਰਟਲ www.scholarships.gov.in ਵੈਬ-ਸਾਈਟ ਰਾਹੀਂ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ 100 ਫੀਸਦੀ ਕੇਂਦਰੀ ਪ੍ਰਾਯੋਜਿਤ ਸਕੀਮ ਹੈ।

ਉਨ੍ਹਾਂ ਦੱਸਿਆਂ ਕਿ ਮੇਨਟੇਨੈਂਸ ਅਲਾਊਂਸ (ਸਾਲ ਵਿੱਚ ਦੱਸ ਮਹੀਨਿਆਂ ਲਈ) ਹੋਸਟਲਰਾਂ ਲਈ 10 ਹਜ਼ਾਰ ਰੁਪਏ ਸਲਾਨਾ, ਡੇ-ਸਕਾਲਰ ਲਈ 5 ਹਜਾਰ ਰੁਪਏ ਸਲਾਨਾ ਅਤੇ ਕੋਰਸ ਫੀਸ ਲਈ 20 ਹਜ਼ਾਰ ਰੁਪਏ ਸਲਾਨਾ ਦਿੱਤਾ ਜਾਵੇਗਾ। ਸ. ਧਰਮਸੋਤ ਨੇ ਦੱਸਿਆ ਕਿ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਪ੍ਰਾਪਤ ਕਰਨ ਲਈ ਉਹ ਵਿਦਿਆਰਥੀ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੱਕ ਹੋਵੇ, ਵਿਦਿਆਰਥੀ ਪੰਜਾਬ ਦਾ ਪੱਕਾ ਵਸਨੀਕ ਹੋਵੇ,

ਰੈਗੂਲਰ ਤੌਰ ਤੇ ਪੜ੍ਹ ਰਿਹਾ ਹੋਵੇ ਅਤੇ ਉਸਨੇ ਪਿਛਲੀ ਪ੍ਰੀਖਿਆ ਵਿੱਚ ਘੱਟ ਤੋਂ ਘੱਟ 50 ਫੀਸਦੀ ਅੰਕ ਪ੍ਰਾਪਤ ਕੀਤੇ ਹੋਣ। ਉਨ੍ਹਾਂ ਦੱਸਿਆ ਕਿ ਇੱਕ ਪਰਿਵਾਰ ਦੇ ਦੋ ਤੋਂ ਵੱਧ ਵਿਦਿਆਰਥੀ ਇਸ ਸਕਾਲਰਸ਼ਿਪ ਸਕੀਮ ਦਾ ਲਾਭ ਨਹੀਂ ਲੈ ਸਕਣਗੇ ਜਦਕਿ ਇਸ ਸਕੀਮ ਅਧੀਨ ਸਕਾਲਰਸ਼ਿਪ ਪ੍ਰਾਪਤ ਕਰਨ ਵਾਲਾ ਵਿਦਿਆਰਥੀ ਪੰਜਾਬ ਸਰਕਾਰ ਜਾਂ ਭਾਰਤ ਸਰਕਾਰ ਦੀ ਕਿਸੇ ਵੀ ਹੋਰ ਸਕੀਮ ਅਧੀਨ ਅਜਿਹਾ ਲਾਭ ਪ੍ਰਾਪਤ ਨਹੀਂ ਕਰ ਸਕੇਗਾ।