ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੀਤੀ ਮੁਲਾਕਾਤ
ਪੰਜਾਬ ਵਿੱਚ ਫਿਲਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ 'ਤੇ ਕੀਤੀ ਗੱਲਬਾਤ
Bollywood director Imtiaz Ali met Cabinet Minister Aman Arora
ਚੰਡੀਗੜ੍ਹ- ਫਿਲਮ ਨਿਰਮਾਤਾ ਇਮਤਿਆਜ਼ ਅਲੀ ਨੇ ਅੱਜ ਪੰਜਾਬ ਦੇ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਫਿਲਮਾਂ ਰਾਹੀਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।
ਰਾਜ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਰੋੜਾ ਨੇ ਵੀ ਟਵਿੱਟਰ 'ਤੇ ਡਾਇਰੈਕਟਰ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮੰਤਰੀ ਨੇ ਲਿਖਿਆ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਬਾਲੀਵੁੱਡ ਦੇ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਨਾਲ ਮੀਟਿੰਗ ਕੀਤੀ। ਸੱਭਿਆਚਾਰਕ ਤੌਰ 'ਤੇ ਅਮੀਰ ਸੂਬੇ ਵਿੱਚ ਫਿਲਮਾਂ ਰਾਹੀਂ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਨੂੰ ਅੱਗੇ ਲਿਜਾਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ।