1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ- ਡਾ.ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਔਰਤਾਂ ਅਤੇ ਬੱਚਿਆਂ ਲਈ ਰਵਾਇਤੀ ਖਾਣੇ ਸਬੰਧੀ ਵਿਸ਼ਿਆਂ 'ਤੇ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ

Dr. Baljit Kaur

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ।  ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ 1 ਸਤੰਬਰ 2022 ਤੋਂ 30 ਸਤੰਬਰ 2022 ਤੱਕ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ  ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। 

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਸ਼ਣ ਮਹੀਨਾ ਅਤੇ ਪਖਵਾੜਾ ਹਰ ਸਾਲ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ (MWCD) ਦੁਆਰਾ ਸਾਰੇ ਸਹਿਭਾਗੀ ਮੰਤਰਾਲਿਆਂ/ ਵਿਭਾਗਾਂ ਦੀ ਸ਼ਮੂਲੀਅਤ ਨਾਲ ਮਨਾਇਆ ਜਾਂਦਾ ਹੈ । 

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਮਹੀਨੇ ਦੌਰਾਨ ਮਹਿਲਾ ਅਤੇ ਉਨ੍ਹਾਂ ਦੀ ਸਿਹਤ, ਬੱਚਾ ਅਤੇ ਸਿੱਖਿਆ-ਪੋਸ਼ਣ ਵੀ ਪੜਾਈ ਵੀ, ਲਿੰਗ ਸੰਵੇਦਨਸ਼ੀਲ ਜਲ ਸੰਭਾਲ ਅਤੇ ਪ੍ਰਬੰਧਕ, ਕਬੀਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਲਈ ਰਵਾਇਤੀ ਖਾਣੇ ਸਬੰਧੀ ਵਿਸ਼ਿਆਂ ਤੇ ਗਤੀਵਿਧੀਆਂ ਕੀਤੀਆਂ ਜਾਣਗੀਆਂ। ਰਾਸ਼ਟਰੀ ਪੋਸ਼ਣ ਮਹੀਨੇ ਨੂੰ ਸ਼ਾਨਦਾਰ ਸਫਲ ਬਣਾਉਣ ਲਈ ਈਮੇਲ ਆਈ.ਡੀ reshma.nair@gov.in 'ਤੇ ਆਪਣੇ ਸੁਝਾਅ ਭੇਜ ਸਕਦੇ ਹੋ।