ਜੇਲ ਵਿਚ ਬੰਦ ਗੈਂਗਸਟਰ ਗੋਰੂ ਬੱਚਾ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾਕਟਰਾਂ ਵਲੋਂ ਮੈਡੀਕਲ ਜਾਂਚ ਕਰਵਾਉਣ ਉਪਰੰਤ ਉਸ ਨੂੰ ਵਾਪਸ ਜੇਲ ਭੇਜ ਦਿਤਾ ਗਿਆ

File Photo



ਤਰਨਤਾਰਨ: ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਵਿਚ ਬੰਦ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਜ਼ਿਲ੍ਹਾ ਹਸਪਤਾਲ ਤਰਨਤਾਰਨ ਵਿਖੇ ਲਿਆਂਦਾ ਗਿਆ। ਇਸ ਮੌਕੇ ਪੁਲਿਸ ਦਾ ਸਖ਼ਤ ਪਹਿਰਾ ਸੀ। ਡਾਕਟਰਾਂ ਵਲੋਂ ਮੈਡੀਕਲ ਜਾਂਚ ਕਰਵਾਉਣ ਉਪਰੰਤ ਉਸ ਨੂੰ ਵਾਪਸ ਜੇਲ ਭੇਜ ਦਿਤਾ ਗਿਆ। ਦੱਸ ਦੇਈਏ ਕਿ ਗੈਂਗਸਟਰ ਗੋਰੂ ਬੱਚਾ ਵਿਰੁਧ ਵੱਖ-ਵੱਖ ਥਾਣਿਆਂ ’ਚ ਕਤਲ ਸਬੰਧੀ 54 ਮਾਮਲੇ ਦਰਜ ਕੀਤੇ ਗਏ ਹਨ।

 

ਦਸਿਆ ਜਾ ਰਿਹਾ ਹੈ ਕਿ ਸੋਮਵਾਰ ਸਵੇਰੇ ਇਸ ਗੈਂਗਸਟਰ ਨੂੰ ਖੂਨ ਦੀਆਂ ਉਲਟੀਆਂ ਆਈਆਂ, ਜਿਸ ਤੋਂ ਬਾਅਦ ਜੇਲ ਸੁਪਰਡੈਂਟ ਵਲੋਂ ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭੇਜਿਆ ਗਿਆ। ਇਥੇ ਪਹਿਲਾਂ ਐਕਸ ਰੇਅ ਅਤੇ ਹੋਰ ਟੈਸਟ ਕਰਵਾਏ ਗਏ। ਬਾਅਦ ਵਿਚ ਗੈਂਗਸਟਰ ਨੂੰ ਵਾਪਸ ਜੇਲ ਲਿਆਂਦਾ ਗਿਆ।