Mohali News : ਖਰੜ ਦੇ ਬਿਲਡਰ ਜਰਨੈਲ ਸਿੰਘ ਬਾਜਵਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਲਡਰ ਜਰਨੈਲ ਸਿੰਘ ਬਾਜਵਾ ਦੀ ਲੰਮੇ ਸਮੇਂ ਤੋਂ ਪੁਲਿਸ ਨੂੰ ਤਲਾਸ਼ ਸੀ

Kharar builder Jarnail Singh Bajwa

Mohali News : ਸਨੀ ਇਨਕਲੇਵ ਦੇ ਮਾਲਕ ਅਤੇ ਖਰੜ ਦੇ ਮਸ਼ਹੂਰ ਬਿਲਡਰ ਜਰਨੈਲ ਸਿੰਘ ਬਾਜਵਾ ਨੂੰ ਸੋਹਾਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬਿਲਡਰ ਜਰਨੈਲ ਸਿੰਘ ਬਾਜਵਾ ਦੀ ਲੰਮੇ ਸਮੇਂ ਤੋਂ ਪੁਲਿਸ ਨੂੰ ਤਲਾਸ਼ ਸੀ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੁਲਿਸ ਨੇ ਇਹ ਕਰਵਾਈ ਕੀਤੀ ਹੈ। 

ਦਰਅਸਲ 'ਚ ਪੰਜਾਬ ਪੁਲਿਸ ਇੱਕ ਸਾਲ ਤੱਕ ਬਿਲਡਰ ਜਰਨੈਲ ਸਿੰਘ ਬਾਜਵਾ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਜਿਸ 'ਤੇ ਹਾਈਕੋਰਟ ਨੇ ਬੀਤੇ ਦਿਨੀਂ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਬਾਜਵਾ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।

ਜਸਟਿਸ ਸੰਦੀਪ ਮੌਦਗਿਲ ਨੇ ਹੁਕਮਾਂ ਵਿੱਚ ਕਿਹਾ ਸੀ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਪੂਰੇ ਜ਼ਿਲ੍ਹੇ ਦੀ ਪੁਲਿਸ ਬਿਲਡਰ ਜਰਨੈਲ ਸਿੰਘ ਬਾਜਵਾ ਨੂੰ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਹੈ। ਅਦਾਲਤ ਇਸ ਪਿੱਛੇ ਕਾਰਨਾਂ ਨੂੰ ਸਮਝ ਰਹੀ ਹੈ। ਜਸਟਿਸ ਮੌਦਗਿਲ ਨੇ ਪੰਜਾਬ ਦੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਨ ਅਤੇ ਪੁਲਿਸ ਦੀ ਭੂਮਿਕਾ ਬਾਰੇ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।

ਪੁਲਿਸ ਨੂੰ 5 ਵਾਰ ਫਟਕਾਰ 

ਅਦਾਲਤ ਨੇ ਕਿਹਾ ਸੀ ਕਿ ਜੇਕਰ ਬਾਜਵਾ 22 ਅਗਸਤ ਤੱਕ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਹਾਈਕੋਰਟ 'ਚ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੁਲਿਸ ਨੂੰ 5 ਵਾਰ ਫਟਕਾਰ ਲਗਾਈ ਅਤੇ ਬਾਜਵਾ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਵੀ ਦਿੱਤੇ, ਇੱਥੋਂ ਤੱਕ ਕਿ ਹਾਈਕੋਰਟ ਨੇ ਐਸ.ਐਸ.ਪੀ ਨੂੰ ਹਲਫੀਆ ਬਿਆਨ ਰਾਹੀਂ ਸਟੇਟਸ ਰਿਪੋਰਟ ਦੇਣ ਦੇ ਹੁਕਮ ਦਿੱਤੇ ਸਨ। ਇਸਦੇ ਬਾਵਜੂਦ ਪੁਲਿਸ ਹਾਈਪ੍ਰੋਫਾਈਲ ਜਰਨੈਲ ਸਿੰਘ ਬਾਜਵਾ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਸੀ ਪਰ ਅੱਜ ਪੁਲਿਸ ਨੇ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ ਹੈ।