Punjab News : ਹੜ੍ਹ ਪੀੜਤਾਂ ਲਈ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕ ਵੀ ਦੇਣਗੇ ਅਪਣੀਆਂ ਤਨਖ਼ਾਹਾਂ : ਪ੍ਰਤਾਪ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : “ਮੁੱਖ ਮੰਤਰੀ ਹੜ੍ਹ ਰਾਹਤ ਫ਼ੰਡ” 'ਚ 1 ਮਹੀਨੇ ਦੀ ਤਨਖ਼ਾਹ ਦੇਣ ਦਾ ਕੀਤਾ ਫ਼ੈਸਲਾ , ਪ੍ਰਤਾਪ ਬਾਜਵਾ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ਪ੍ਰਤਾਪ ਬਾਜਵਾ

Punjab News in Punjabi : ਹੜ੍ਹ ਪੀੜਤਾਂ ਲਈ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ 1 ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪ੍ਰਤਾਪ ਬਾਜਵਾ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕ “ਮੁੱਖ ਮੰਤਰੀ ਹੜ੍ਹ ਰਾਹਤ ਫੰਡ” ’ਚ 1 ਮਹੀਨੇ ਦੀਆਂ ਆਪਣੀਆਂ ਤਨਖ਼ਾਹਾਂ ਦੇਣਗੇ।  

ਉਨ੍ਹਾਂ ਕਿਹਾ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਸਰਬਸੰਮਤੀ ਨਾਲ ਇਹ ਤਨਖਾਹਾਂ ਵਿਧਾਇਕਾਂ ਵਲੋਂ ਦਾਨ ਕੀਤੀ ਗਈ ਹੈ। 

 (For more news apart from All Punjab Congress MLAs will also donate their salaries for flood victims : Pratap Bajwa News in Punjabi, stay tuned to Rozana Spokesman)