ਗੁਹਾਟੀ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਰਥਿਕ ਮਦਦ ਲਈ ਕੇਂਦਰ ਸਰਕਾਰ ਨੂੰ ਕੀਤੀ ਅਪੀਲ

Governor Gulab Chand Kataria met Union Home Minister Amit Shah in Guwahati.

ਗੁਹਾਟੀ: ਗੁਹਾਟੀ ਕੋਇਨਾਧਾਰਾ ਗੈਸਟ ਹਾਊਸ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਗੁਲਾਬ ਚੰਦ ਕਟਾਰੀਆ ਦਾ ਕਹਿਣਾ ਹੈ ਕਿ ਮੈਂ ਚੰਡੀਗੜ੍ਹ ਨਗਰ ਨਿਗਮ ਲਈ ਹਾਲ ਹੀ ਵਿੱਚ ਮਨਜ਼ੂਰ ਕੀਤੀ ਗਈ 125 ਕਰੋੜ ਦੀ ਗ੍ਰਾਂਟ ਲਈ ਦਿਲੋਂ ਧੰਨਵਾਦ ਕੀਤਾ। ਇਹ ਸਹਾਇਤਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ।

ਉਨ੍ਹਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਆਈ ਹੜ੍ਹ ਦੀ ਸਥਿਤੀ, ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਅਤੇ ਭਵਿੱਖ ਦੀਆਂ ਜ਼ਰੂਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਵੀ ਸਾਂਝੀ ਕੀਤੀ। ਮੀਟਿੰਗ ਦੌਰਾਨ ਖੇਤਰੀ ਵਿਕਾਸ, ਜਨਤਕ ਸੇਵਾ ਅਤੇ ਆਫ਼ਤ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਸਾਰਥਕ ਚਰਚਾ ਕੀਤੀ ਗਈ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਦੇ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ।