ਮੋਦੀ ਸਰਕਾਰ ਵਲੋਂ ਪੰਜਾਬ ਨੂੰ ਦਿਤੇ ਫ਼ੰਡਾਂ ਨੂੰ ਜਨਤਕ ਕਰੇ ਹਰਸਿਮਰਤ : ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕੇਂਦਰੀ ਮੰਤਰੀ

Vijay Inder Singla

ਬਠਿੰਡਾ  (ਸੁਖਜਿੰਦਰ ਮਾਨ) : ਸੂਬੇ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਦਿੱਲੀ ਵਲੋਂ ਦਿਤੇ ਫ਼ੰਡਾਂ ਨੂੰ ਜਨਤਾ ਦੇ ਸਾਹਮਣੇ ਰੱਖਣ ਲਈ ਕਿਹਾ ਹੈ। ਅੱਜ ਦੇਰ ਸ਼ਾਮ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਪਿਛਲੀ ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਬਿਨਾਂ ਪੱਖਪਾਤ ਪੰਜਾਬ ਸਹਿਤ ਸਮੂਹ ਸੂਬਿਆਂ ਦਾ ਵਿਕਾਸ ਕੀਤਾ ਹੈ ਜਦੋਂਕਿ ਮੋਦੀ ਸਰਕਾਰ ਪੰਜਾਬ ਨੂੰ ਫ਼ੰਡ ਦੇਣ 'ਚ ਆਨਾਕਾਨੀ ਕਰ ਰਹੀ ਹੈ।

ਸੂਬੇ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਣ ਦਾ ਭਰੋਸਾ ਜ਼ਾਹਰ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਐਮ.ਐਸ.ਡੀ ਸਕੂਲ ਦੇ ਪ੍ਰਧਾਨ ਰਾਜਨ ਗਰਗ, ਯੂਥ ਆਗੂ ਸੰਜੀਵ ਜਿੰਦਲ ਤੇ ਸੰਦੀਪ ਭੁੱਲਰ ਤੋਂ ਇਲਾਵਾ ਕਈ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਵੀ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।