ਅੱਜ ਤੋਂ ਦੋ ਦਿਨ ਦੇ ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡਾ ਐਲਾਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਦਿਨ ਦੇ ਦੌਰੇ ਲਈ ਪੰਜਾਬ ਆ ਰਹੇ ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਦਿਨ ਦੇ ਦੌਰੇ ਲਈ ਪੰਜਾਬ ਆ ਰਹੇ ਹਨ। ਪਹਿਲੇ ਦਿਨ ਉਹ ਲੁਧਿਆਣਾ ਵਿਚ ਉਦਮੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਵਿਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਦੂਜੇ ਦਿਨ ਉਹ ਉਤਰਾਖੰਡ ਅਤੇ ਗੋਆ ਦੀ ਤਰਜ਼ 'ਤੇ ਰੁਜ਼ਗਾਰ ਗਾਰੰਟੀ ਯੋਜਨਾ ਦਾ ਐਲਾਨ ਕਰਨਗੇ।
ਹੋਰ ਪੜ੍ਹੋ: ਪੰਜਾਬ ਕੈਬਨਿਟ ਦੀ ਦੂਜੀ ਮੀਟਿੰਗ ਅੱਜ, 10.30 ਵਜੇ ਸ਼ੁਰੂ ਹੋਵੇਗੀ ਅਹਿਮ ਬੈਠਕ
ਉਹਨਾਂ ਦੇ ਇਸ ਦੌਰੇ ਬਾਰੇ ਅਧਿਕਾਰਤ ਜਾਣਕਾਰੀ ਸੰਸਦ ਮੈਂਬਰ ਅਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਜਾਰੀ ਕੀਤੀ ਹੈ। ਉਹਨਾਂ ਨੇ ਬੀਤੇ ਦਿਨ ਟਵੀਟ ਕਰਦਿਆਂ ਕਿਹਾ, ‘ਮਿਤੀ 29 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ’ਤੇ ਲੁਧਿਆਣਾ ਆ ਰਹੇ ਨੇ। ਦੁਪਹਿਰ ਬਾਅਦ ਪੰਜਾਬ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਹੋਵੇਗੀ ਅਤੇ 30 ਸਤੰਬਰ ਨੂੰ ਪੰਜਾਬ ਦੇ ਵਿਕਾਸ ਸੰਬੰਧੀ ਅਗਲੀ ਗਰੰਟੀ ਦਿੱਤੀ ਜਾਵੇਗੀ …ਸਵਾਗਤ ਹੈ ਤੁਹਾਡਾ ਕੇਜਰੀਵਾਲ ਜੀ ..’।
ਹੋਰ ਪੜ੍ਹੋ: ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਐਤਵਾਰ ਨੂੰ ਪੰਜਾਬ ਦੌਰਾ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਹ ਦੌਰਾ ਰੱਦ ਕਰ ਦਿੱਤਾ ਗਿਆ।