ਸਿੱਧੂ ਦੇ ਅਸਤੀਫੇ 'ਤੇ ਗੁਰਜੀਤ ਔਜਲਾ ਨੇ ਦਿੱਤਾ ਬਿਆਨ 'ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਕਾਂਗਰਸ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਦਾਰੀ ਦਿੱਤੀ ਗਈ ਸੀ ਉਨ੍ਹਾਂ ਨੂੰ ਉਸ ਦਾ ਮਾਨ ਰੱਖਣਾ ਚਾਹੀਦਾ'

Gurjeet Aujla's statement on Sidhu's resignation

 

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਸਤੀਫੇ ਤੋਂ ਬਾਅਦ ਸਿੱਧੂ ਕਾਂਗਰਸ ਦੇ ਨਾਲ -ਨਾਲ ਵਿਰੋਧੀ ਧਿਰ ਦੇ ਕਈ ਨੇਤਾਵਾਂ ਦੇ ਨਿਸ਼ਾਨੇ 'ਤੇ ਆ ਗਏ ਹਨ।

 

 

 ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਿੱਧੂ ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਪਰੇਸ਼ਾਨੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਪਹਿਲੇ ਗੱਲ ਕਰਨੀ ਚਾਹੀਦੀ ਸੀ।

 

 

 

ਇਸ ਤਰ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ। ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਉਸਦਾ ਹੀ ਮਾਣ ਵਧਿਆ ਹੈ। ਕਾਂਗਰਸ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਦਾਰੀ ਦਿੱਤੀ ਗਈ ਸੀ ਉਨ੍ਹਾਂ ਨੂੰ ਉਸ ਦਾ ਮਾਨ ਰੱਖਣਾ ਚਾਹੀਦਾ ਹੈ।