ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਉਹਨਾਂ ਨੂੰ ਮਨਾਉਣ ਲਈ ਪੰਜਾਬ ਦੇ ਆਗੂਆਂ ਦੀ ਡਿਊਟੀ ਲਗਾਈ ਗਈ ਹੈ।

Navjot Sidhu

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਨਵਾਂ ਭੂਚਾਲ ਆਇਆ ਹੈ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਹੈ। ਉਹਨਾਂ ਨੂੰ ਮਨਾਉਣ ਲਈ ਪੰਜਾਬ ਦੇ ਆਗੂਆਂ ਦੀ ਡਿਊਟੀ ਲਗਾਈ ਗਈ ਹੈ।

ਹੋਰ ਪੜ੍ਹੋ: ਕੈਨੇਡਾ ਦੇ ਮੌਂਟਰੀਆਲ ਗੁਰਦਵਾਰੇ ’ਚ 3 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਰੈਲੀ

ਇਸ ਤੋਂ ਗੱਲ ਨਹੀਂ ਬਣੀ ਤਾਂ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਅੱਜ ਪੰਜਾਬ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਸਿੱਧੂ ਦੇ ਕਰੀਬੀ ਮੰਤਰੀ ਪਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਪਟਿਆਲਾ ਪਹੁੰਚੇ ਸਨ। ਉਹਨਾਂ ਨੇ ਕਿਹਾ ਸੀ ਕਿ ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਅੱਜ ਸਵੇਰੇ ਉਹ ਫਿਰ ਸਿੱਧੂ ਦੇ ਘਰ ਪਹੁੰਚੇ ਹਨ।

ਹੋਰ ਪੜ੍ਹੋ: ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪ੍ਰਨੀਤ ਕੌਰ ਨੂੰ PPCC ਪ੍ਰਧਾਨ ਬਣਾਉਣ ਦੀ ਮੰਗ ਉਠੀ

ਕਾਂਗਰਸ ਹਾਈਕਮਾਨ ਨੇ ਪਹਿਲੀ ਵਾਰ ਸਿੱਧੂ ਦੇ ਅਸਤੀਫੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।