ਪੰਜਾਬ ਕੈਬਨਿਟ ਦੀ ਦੂਜੀ ਮੀਟਿੰਗ ਅੱਜ, 10.30 ਵਜੇ ਸ਼ੁਰੂ ਹੋਵੇਗੀ ਅਹਿਮ ਬੈਠਕ
ਪੰਜਾਬ ਕਾਂਗਰਸ ਵਿਚ ਪੈਦਾ ਹੋਏ ਵੱਡੇ ਸੰਕਟ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਏ ਵੱਡੇ ਸੰਕਟ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਸੂਤਰਾਂ ਅਨੁਸਾਰ ਇਸ ਮੀਟਿੰਗ ਦੌਰਾਨ ਨਵਜੋਤ ਸਿੱਧੂ ਨੂੰ ਮਨਾਉਣ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।
ਹੋਰ ਪੜ੍ਹੋ: ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ
ਦਰਅਸਲ ਨਵਜੋਤ ਸਿੱਧੂ ਦੇ ਅਸਤੀਫੇ ਨੂੰ ਲੈ ਕੇ ਜ਼ਿਆਦਾਤਰ ਮੰਤਰੀਆਂ ਵਿਚ ਨਿਰਾਸ਼ਾ ਦੇਖਣ ਨੂੰ ਹੈ। ਇਸ ਦੇ ਚਲਦਿਆਂ ਕਈ ਮੰਤਰੀ ਦੇਰ ਰਾਤ ਤੱਕ ਸਿੱਧੂ ਨੂੰ ਮਨਾਉਣ ਲਈ ਉਹਨਾਂ ਦੇ ਘਰ ਵਿਚ ਰਹੇ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਤੱਕ ਪੰਜਾਬ ਸਕੱਤਰੇਤ ਵਿਚ ਬੈਠੇ ਰਹੇ। ਉਹਨਾਂ ਨੇ ਕਈ ਮੰਤਰੀਆਂ ਨਾਲ ਬੈਠਕ ਕੀਤੀ।
ਹੋਰ ਪੜ੍ਹੋ: ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪ੍ਰਨੀਤ ਕੌਰ ਨੂੰ PPCC ਪ੍ਰਧਾਨ ਬਣਾਉਣ ਦੀ ਮੰਗ ਉਠੀ
ਉਹਨਾਂ ਨੇ ਇਹ ਵੀ ਕਿਹਾ ਸੀ ਕਿ ਉਹ ਸਿੱਧੂ ਨੂੰ ਗੱਲ ਕਰਕੇ ਮਨਾ ਲੈਣਗੇ।ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫਾ ਦਿੱਤਾ ਹੈ।