ਦੁਖਦਾਈ ਖ਼ਬਰ: ਇਟਲੀ ਰਹਿ ਰਹੇ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਮ੍ਰਿਤਕ

Jagdeep Singh

 

ਅੰਮ੍ਰਿਤਸਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਟਲੀ ਦੇ ਸ਼ਹਿਰ ਮਿਲਾਨ ਨੇੜੇ ਇਕ ਹਸਪਤਾਲ ਲਈ ਤਰਲ ਨਾਈਟ੍ਰੋਜਨ ਪਲਾਂਟ ਲੋਡ ਕਰ ਰਹੇ ਦੋ ਕਾਮਿਆਂ ਦੀ ਗੈਸ ਦੇ ਰਿਸਾਅ ਅਤੇ ਆਕਸੀਜਨ ਦੀ ਘਾਟ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ।

 

 

ਮ੍ਰਿਤਕਾਂ ਦੀ ਪਹਿਚਾਣ ਜਗਦੀਪ ਸਿੰਘ ਸਪੁੱਤਰ ਸੂਬੇਦਾਰ ਬਲਵਿੰਦਰ ਸਿੰਘ ਤੇ ਦੂਸਰੇ ਦਾ ਨਾਂ ਏਮਨੂਏਲੇ  ਵਜੋਂ ਹੋਈ ਹੈ।  ਮ੍ਰਿਤਕ ਜਗਦੀਪ ਸਿੰਘ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਚੇਤਨਪੁਰੇ ਦਾ ਰਹਿਣ ਵਾਲਾ ਸੀ ।