ਦੋ ਗੁੱਟਾਂ ਵਿਚਾਲੇ ਜ਼ਬਰਦਸਤ ਝੜਪ, ਗੋਲੀ ਲੱਗਣ ਕਾਰਨ ਚਾਚੇ-ਭਤੀਜੇ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਦੌਰਾਨ ਗੋਲੀ ਲੱਗਣ ਨਾਲ ਦੋ  ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

Lakhbir Singh and Amritpal Singh

ਤਰਨਤਾਰਨ (ਰਵੀ ਖਹਿਰਾ): ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਥਾਣਾ ਵੈਰੋਵਾਲ ਦੇ ਪਿੰਡ ਨਾਗੋਕੇ ਵਿਖੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਦੌਰਾਨ ਗੋਲੀ ਲੱਗਣ ਨਾਲ ਦੋ  ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀਆਂ ਦੀ ਪਛਾਣ ਲਖਬੀਰ ਸਿੰਘ ਪੁੱਤਰ ਜਰਨੈਲ ਸਿੰਘ ਉਮਰ 54 ਸਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਸਬੀਰ ਉਮਰ 26 ਸਾਲ ਵਜੋਂ ਹੋਈ।

ਹੋਰ ਪੜ੍ਹੋ: NEET PG 2021: ਨੀਟ PG ਦੇ ਨਤੀਜੇ ਜਾਰੀ, ਇੱਥੇ ਚੈੱਕ ਕਰੋ ਅਪਣਾ Result

ਮ੍ਰਿਤਕ ਰਿਸ਼ਤੇ ਵਿਚ ਚਾਚਾ ਭਤੀਜਾ ਹੀ ਲੱਗਦੇ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਾ ਪਿੰਡ ਦੇ ਹੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ।

ਹੋਰ ਪੜ੍ਹੋ: ਅੱਜ ਤੋਂ ਦੋ ਦਿਨ ਦੇ ਪੰਜਾਬ ਦੌਰੇ ’ਤੇ ਅਰਵਿੰਦ ਕੇਜਰੀਵਾਲ, ਕਰ ਸਕਦੇ ਨੇ ਵੱਡਾ ਐਲਾਨ

ਜੋ ਕੁਝ ਸਮੇਂ ਬਾਅਦ ਇਕ ਵੱਡੇ ਝਗੜੇ ਦਾ ਰੂਪ ਧਾਰ ਗਿਆ ਜਿਸ ਦੌਰਾਨ ਕੁਝ ਨੌਜਵਾਨਾਂ ਦੇ ਧੜੇ ਨੇ ਲਖਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਸਿੱਧੀਆਂ ਗੋਲੀਆਂ ਮਾਰ ਦਿੱਤੀਆਂ ਜਿਸ ਦੋਰਾਨ ਦੋਹਾਂ ਦੀ ਮੌਕੇ ’ਤੇ ਮੌਤ ਹੋ ਗਈ।

ਹੋਰ ਪੜ੍ਹੋ: ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਸਵੇਰੇ-ਸਵੇਰੇ ਘਰ ਪਹੁੰਚੇ ਪਰਗਟ ਸਿੰਘ ਤੇ ਰਾਜਾ ਵੜਿੰਗ

ਇਸ ਸਬੰਧੀ ਐੱਸਐੱਚਓ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾਵੇਗੀ।