ਸ੍ਰੀ ਮੁਕਤਸਰ ਸਾਹਿਬ ਦੀ ਰਮਨਦੀਪ ਕੌਰ ਨੇ ਨਾਇਬ ਤਹਿਸੀਲਦਾਰ ਪ੍ਰੀਖਿਆ ’ਚ ਹਾਸਲ ਕੀਤਾ ਪਹਿਲਾ ਸਥਾਨ
ਰਮਨਦੀਪ ਕੌਰ ਨੇ ਪ੍ਰੀਖਿਆ ਵਿਚ 205.50 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
Ramandeep Kaur
ਸ੍ਰੀ ਮੁਕਤਸਰ ਸਾਹਿਬ - ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਬੀਤੇ ਸਮੇਂ ਨਾਇਬ ਤਹਿਸੀਲਦਾਰ ਦੀਆਂ 78 ਪੋਸਟਾਂ ਲਈ ਲਿਖਤੀ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਦੀ ਜਾਰੀ ਕੀਤੀ ਗਈ ਮੈਰਿਟ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਵਾਸੀ ਲੜਕੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਵਾਸੀ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਸੰਧੂ ਰੋਲ ਨੰਬਰ 144812 ਨੇ ਇਸ ਪ੍ਰੀਖਿਆ ਵਿਚ 205.50 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਜ਼ਿਕਰਯੋਗ ਹੈ ਕਿ ਰਮਨਦੀਪ ਕੌਰ ਇਸ ਤੋਂ ਪਹਿਲਾਂ ਲੋਕ ਸਭਾ ਵਿਚ ਨੌਕਰੀ ਕਰ ਰਹੀ ਸੀ। ਰਮਨਦੀਪ ਕੌਰ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਖ਼ਤ ਮਿਹਨਤ ਨੂੰ ਦਿੰਦੀ ਹੈ। ਧੀ ਵਲੋਂ ਪ੍ਰਾਪਤ ਕੀਤੇ ਗਏ ਇਸ ਮੁਕਾਮ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ।