ਸੁਨਾਮ 'ਚ ਜੁੜਵਾਂ ਭਰਾਵਾਂ ਨਾਲ ਵਾਪਰਿਆ ਹਾਦਸਾ, ਇਕ ਭਰਾ ਦੀ ਹੋਈ ਸੜਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਭਰਾ ਗੰਭੀਰ ਜ਼ਖ਼ਮੀ

photo

 

 ਸੁਨਾਮ : ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਦੋ ਜੁੜਵੇਂ ਨੌਜਵਾਨ ਭਰਾਵਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੋਵੇਂ ਭਰਾ ਸੁਨਾਮ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ: ਜੈਤੋ 'ਚ ਬੱਚਿਆਂ ਲਈ ਬਰਗਰ ਲੈਣ ਗਏ 45 ਸਾਲਾ ਅਧਿਆਪਕ ਦੀ ਸੜਕ ਹਾਦਸੇ 'ਚ ਹੋਈ ਮੌਤ  

ਅਚਾਨਕ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਕਾਤਲ ਗੈਂਗਸਟਰ ਗੋਲਡੀ ਬਰਾੜ ਅਮਰੀਕਾ ਦੀ ਮੰਗ ਰਿਹਾ ਨਾਗਰਿਕਤਾ