ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇਕ ਵੱਡੀ ਖ਼ਬਰ, 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ
ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 'ਤੇ ਛੁੱਟੀ
A big news about the schools of Punjab, the school timings will change from October 1
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਨੂੰ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ ਜਦਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 'ਤੇ ਛੁੱਟੀ ਹੋਵੇਗੀ।