Batala News : ਹਾਦਸੇ ਵਿੱਚ NRI ਵਿਅਕਤੀ ਦੀ ਮੌਤ, ਪੁਲਿਸ ਅਧਿਕਾਰੀ ਨੇ ਕੀਤੇ ਖੁਲਾਸੇ
ਵਾਹਨ ਦੀ ਫੇਟ ਵੱਜਣ ਕਾਰਨ ਮੌਤ
Batala News : NRI person died in an accident, police officer revealed
ਬਟਾਲਾ: ਬਟਾਲਾ ਦੇ ਅੱਡਾ ਅੱਚਲ ਸਾਹਿਬ ਦੇ ਨੇੜੇ ਇਕ ਡਰੋਨ ਦੇ ਕੋਲ ਐੱਨ.ਆਰ.ਆਈ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ ਹੈ।ਇਸ ਬਾਰੇ ਪੁਲਿਸ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਸੂਚਨਾ ਮਿਲੀ ਡਰੇਨ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਸੀ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਸ ਪਾਰਟੀ ਨੇ ਜਾ ਕੇ ਦੇਖਿਆ ਕਿ ਵਿਅਕਤੀ ਦੀ ਅਣਪਛਾਤੇ ਵਾਹਨ ਨਾਲ ਟਕਰਾਉਣ ਕਰਕੇ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਜੋਨੀ ਪੁੱਤਰ ਹਰਪਾਲ ਸਿੰਘ ਵਾਸੀ ਚਾਹਲ ਕਲਾਂ ਵਜੋਂ ਹੋਈ ਹੈ।
ਐੱਸ. ਐੱਚ. ਓ. ਰੰਗੜ ਨੰਗਲ ਨੇ ਦੱਸਿਆ ਮ੍ਰਿਤਕ ਮਨਜਿੰਦਰ ਸਿੰਘ ਦਾ ਸਾਰਾ ਪਰਿਵਾਰ ਯੂ. ਐੱਸ. ਏ. 'ਚ ਰਹਿੰਦਾ ਹੈ ਕੁਝ ਸਮਾਂ ਪਹਿਲਾਂ ਹੀ ਮਨਜਿੰਦਰ ਸਿੰਘ ਪੰਜਾਬ ਆਇਆ ਸੀ। ਉਹਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਵਿੱਚ ਬਟਾਲਾ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।