Hoshiarpur News : ਸ਼ਹੀਦ ਸੁਰਜੀਵਨ ਸਿੰਘ ਦਾ ਅੰਤਿਮ ਸਸਕਾਰ, ਅਰੁਣਚਲ ਪ੍ਰਦੇਸ਼ 'ਚ ਡਿਊਟੀ ਦੌਰਾਨ ਹੋਈ ਸੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ

Hoshiarpur News: Shaheed Surjeevan Singh's last cremation, he died while on duty in Arunchal Pradesh

Hoshiarpur News :  ਹੁਸ਼ਿਆਰਪੁਰ ਦੇ ਦਸੂਹਾ ਦੇ ਜਵਾਨ ਸੁਰਜੀਵਨ ਸਿੰਘ ਦੀ ਅਰੁਣਾਚਲ ਪ੍ਰਦੇਸ਼ 'ਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਭਾਰਤੀ ਫੌਜ 'ਚ ਸਿਪਾਹੀ ਵਜੋਂ ਤਾਇਨਾਤ ਸੁਰਜੀਵਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ, ਜਿਸ ਦਾ ਉਸ ਦੇ ਜੱਦੀ ਪਿੰਡ ਸਰਕਾਰੀ ਸਨਮਾਨਾਂ ਹੇਠ ਅੰਤਿਮ ਸਸਕਾਰ ਕੀਤਾ ਗਿਆ।  ਸ਼ਹੀਦ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਪਰਿਵਾਰ ਧਾਹਾਂ ਮਾਰ-ਮਾਰ ਰੋਇਆ।ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।


ਜ਼ਿਕਰਯੋਗ ਹੈ ਕਿ ਸ਼ਹੀਦ ਸੁਰਜੀਵਨ ਸਿੰਘ ਅਰੁਣਾਚਲ ਪ੍ਰਦੇਸ਼ ਵਿਖੇ ਤਾਇਨਾਤ ਸੀ ਅਤੇ ਐਮਟੀ ਡਰਾਈਵਰ ਗ੍ਰੇਡ 1 ਵਜੋ ਸੇਵਾ ਨਿਭਾ ਰਿਹਾ ਸੀ ਪਰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਪਰਿਵਾਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੁਰਜੀਤ ਸਿੰਘ ਨੂੰ ਵਿਦਾਇਗੀ ਦਿੱਤੀ।